November 24, 2026, 2:22 am
----------- Advertisement -----------
HomeNewsBreaking Newsਲੋਕ ਸਭਾ 'ਚ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦੇ ਨਿਯਮਾਂ 'ਚ ਬਦਲਾਅ:...

ਲੋਕ ਸਭਾ ‘ਚ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦੇ ਨਿਯਮਾਂ ‘ਚ ਬਦਲਾਅ: ਸਹੁੰ ਚੁੱਕਣ ਤੋਂ ਬਾਅਦ ਨਹੀਂ ਲਗਾ ਸਕਣਗੇ ਨਾਅਰੇ

Published on

----------- Advertisement -----------

ਨਵੀਂ ਦਿੱਲੀ, 4 ਜੁਲਾਈ 2024 – ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧਵਾਰ (3 ਜੁਲਾਈ) ਨੂੰ ਲੋਕ ਸਭਾ ਵਿੱਚ ਸੰਸਦ ਮੈਂਬਰਾਂ ਦੀ ਸਹੁੰ ਦੇ ਨਿਯਮਾਂ ਵਿੱਚ ਬਦਲਾਅ ਕੀਤਾ। ਨਵੇਂ ਨਿਯਮ ਮੁਤਾਬਕ ਹੁਣ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਤੋਂ ਬਾਅਦ ਕੋਈ ਵੀ ਨਾਅਰੇਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ।

ਓਮ ਬਿਰਲਾ ਨੇ ‘ਸਪੀਕਰਜ਼ ਇੰਸਟ੍ਰਕਸ਼ਨ’ ਵਿਚ ‘ਇੰਸਸਟ੍ਰਕਸ਼ਨ-1’ ਵਿਚ ਇਕ ਨਵਾਂ ਸੈਕਸ਼ਨ ਜੋੜਿਆ ਹੈ। ਨਿਰਦੇਸ਼-1 ਦੀ ਨਵੀਂ ਧਾਰਾ-3 ਮੁਤਾਬਕ ਹੁਣ ਮੈਂਬਰ ਸਿਰਫ਼ ਸਹੁੰ ਚੁੱਕਣਗੇ ਅਤੇ ਹਲਫ਼ਨਾਮੇ ‘ਤੇ ਦਸਤਖ਼ਤ ਕਰਨਗੇ। ਇਸ ਦੌਰਾਨ ਉਹ ਕਿਸੇ ਹੋਰ ਸ਼ਬਦ ਜਾਂ ਕਿਸੇ ਮੁੱਦੇ ‘ਤੇ ਟਿੱਪਣੀ ਨਹੀਂ ਕਰ ਸਕਣਗੇ।

ਦਰਅਸਲ, 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਦੂਜੇ ਦਿਨ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਏਆਈਐਮਆਈਐਮ ਦੇ ਸੰਸਦ ਮੈਂਬਰ ਓਵੈਸੀ ਨੇ ਜੈ ਫਲਸਤੀਨ ਦਾ ਨਾਅਰਾ ਲਗਾਇਆ ਸੀ। ਹੋਰ ਸੰਸਦ ਮੈਂਬਰਾਂ ਨੇ ਇਸ ‘ਤੇ ਇਤਰਾਜ਼ ਉਠਾਇਆ ਸੀ। ਓਵੈਸੀ ਤੋਂ ਇਲਾਵਾ ਕਈ ਹੋਰ ਸੰਸਦ ਮੈਂਬਰਾਂ ਨੇ ਵੀ ਵੱਖ-ਵੱਖ ਨਾਅਰੇ ਲਾਏ।

ਰਾਹੁਲ ਗਾਂਧੀ ਨੇ ਸਹੁੰ ਚੁੱਕਣ ਤੋਂ ਬਾਅਦ ਜੈ ਹਿੰਦ ਅਤੇ ਜੈ ਸੰਵਿਧਾਨ ਦੇ ਨਾਅਰੇ ਲਾਏ। ਉਥੇ ਹੀ ਬਰੇਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਛਤਰਪਾਲ ਗੰਗਵਾਰ ਨੇ ‘ਹਿੰਦੂ ਰਾਸ਼ਟਰ ਕੀ ਜੈ’ ਦਾ ਨਾਅਰਾ ਲਗਾਇਆ ਸੀ। ਇਸ ਤੋਂ ਇਲਾਵਾ ਜਦੋਂ ਅਯੁੱਧਿਆ ਤੋਂ ਸਪਾ ਸੰਸਦ ਮੈਂਬਰ ਅਵਧੇਸ਼ ਰਾਏ ਨੇ ਸਹੁੰ ਚੁੱਕੀ ਤਾਂ ਜੈ ਅਯੁੱਧਿਆ, ਜੈ ਅਵਧੇਸ਼ ਦੇ ਨਾਅਰੇ ਲਗਾਏ ਗਏ। ਹੇਮਾ ਮਾਲਿਨੀ ਨੇ ਸਹੁੰ ਦੀ ਸ਼ੁਰੂਆਤ ਰਾਧੇ-ਰਾਧੇ ਨਾਲ ਕੀਤੀ।

ਇਨ੍ਹਾਂ ਨਾਅਰਿਆਂ ਬਾਰੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਦੋਸ਼ ਲਾਇਆ ਸੀ ਕਿ ਸੰਸਦ ਮੈਂਬਰ ਸਹੁੰ ਚੁੱਕ ਸਮਾਗਮ ਰਾਹੀਂ ਆਪਣਾ ਸਿਆਸੀ ਸੰਦੇਸ਼ ਭੇਜ ਰਹੇ ਹਨ।

ਓਵੈਸੀ ਨੇ ਸਹੁੰ ਚੁੱਕਣ ਤੋਂ ਬਾਅਦ ‘ਜੈ ਭੀਮ, ਜੈ ਮੀਮ, ਜੈ ਤੇਲੰਗਾਨਾ, ਜੈ ਫਲਸਤੀਨ, ਤਕਬੀਰ ਅੱਲ੍ਹਾ-ਹੂ-ਅਕਬਰ’ ਕਿਹਾ। ਫਿਰ ਪ੍ਰੋਟੇਮ ਸਪੀਕਰ ਨਾਲ ਹੱਥ ਮਿਲਾਉਣ ਲਈ ਪਹੁੰਚ ਗਏ। ਐਨਡੀਏ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਇਹ ਨਿਯਮਾਂ ਦੇ ਵਿਰੁੱਧ ਹੈ ਅਤੇ ਹੰਗਾਮਾ ਕੀਤਾ ਹੈ। ਇਸ ‘ਤੇ ਚੇਅਰਮੈਨ ਨੇ ਓਵੈਸੀ ਦੇ ਨਾਅਰੇ ਨੂੰ ਰਿਕਾਰਡ ਤੋਂ ਹਟਾ ਦਿੱਤਾ। ਉਸ ਸਮੇਂ ਚੇਅਰਮੈਨ ਰਾਧਾ ਮੋਹਨ ਸਿੰਘ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਸੀ ਕਿ ਸਹੁੰ ਤੋਂ ਇਲਾਵਾ ਕੁਝ ਵੀ ਰਿਕਾਰਡ ‘ਤੇ ਨਹੀਂ ਜਾਵੇਗਾ।

ਕੁਝ ਦੇਰ ਬਾਅਦ ਪ੍ਰੋਟੈਮ ਸਪੀਕਰ ਭਰਤਰਿਹਰੀ ਮਹਿਤਾਬ ਨੇ ਕਿਹਾ ਕਿ ਸਿਰਫ਼ ਸਹੁੰ ਅਤੇ ਪ੍ਰੋੜ੍ਹਤਾ ਦਰਜ ਕੀਤੀ ਜਾ ਰਹੀ ਹੈ। ਉਸਨੇ ਕਿਹਾ- ਮੈਂ ਪਹਿਲਾਂ ਵੀ ਕਿਹਾ ਹੈ ਕਿ ਕਿਰਪਾ ਕਰਕੇ ਸਹੁੰ ਅਤੇ ਪ੍ਰਤਿੱਗਿਆ ਤੋਂ ਇਲਾਵਾ ਕੁਝ ਵੀ ਕਹਿਣ ਤੋਂ ਬਚੋ। ਸਿਰਫ਼ ਇਸ ਨੂੰ ਰਿਕਾਰਡ ਕਰਨਾ ਹੈ, ਇਸ ਦਾ ਪਾਲਣ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...