October 4, 2026, 2:35 pm
----------- Advertisement -----------
HomeNewsBreaking Newsਚੰਨੀ ਨੇ PM ਮੋਦੀ ਨਾਲ ਵਾਪਰੀ ਘਟਨਾ ਦਾ ਅਫਸੋਸ ਪ੍ਰਗਟ ਕੀਤਾ, ਕੀਤੀ...

ਚੰਨੀ ਨੇ PM ਮੋਦੀ ਨਾਲ ਵਾਪਰੀ ਘਟਨਾ ਦਾ ਅਫਸੋਸ ਪ੍ਰਗਟ ਕੀਤਾ, ਕੀਤੀ ਲੰਬੀ ਉਮਰ ਦੀ ਕਾਮਨਾ

Published on

----------- Advertisement -----------

ਚੰਡੀਗੜ੍ਹ, 14 ਜਨਵਰੀ 2022 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਪੰਜਾਬ ਵਿਚ ਵਾਪਰੀ ਘਟਨਾ ਲਈ ਅਫਸੋਸ ਪ੍ਰਗਟ ਕਰਦਿਆਂ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਬੀਤੇ ਦਿਨ 13 ਜਨਵਰੀ ਨੂੰ ਪ੍ਰਧਾਨ ਮੰਤਰੀ ਨਾਲ ਮੁੱਖ ਮੰਤਰੀਆਂ ਦੀ ਹੋਈ ਵੀਡੀਓ ਕਾਨਫਰੰਸ ਮੀਟਿੰਗ ਦੌਰਾਨ ਚੰਨੀ ਨੇ ਇਹ ਅਫਸੋਸ ਪ੍ਰਗਟ ਕੀਤਾ ਤੇ ਕਿਹਾ ਕਿ ‘ਤੁਮ ਸਲਾਮਤ ਰਹੋ ਕਯਾਮਤ ਤੱਕ ਔਰ ਖੁਦਾ ਕਰੇ ਕਯਾਮਤ ਨਾ ਹੋ।’ ਚੰਨੀ ਨੇ ਇਹ ਵੀ ਕਿਹਾ ਕਿ ਜੋ ਵੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੋਇਆ, ਉਸਦਾ ਉਹਨਾਂ ਨੂੰ ਪਛਤਾਵਾ ਹੈ ਤੇ ਉਹ ਪ੍ਰਧਾਨ ਮੰਤਰੀ ਦਾ ਸਤਿਕਾਰ ਕਰਦੇ ਹਨ।

ਦਰਅਸਲ, ਕਾਂਗਰਸ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਨੂੰ ਸਿਆਸੀ ਅਤੇ ਭਾਵਨਾਤਮਕ ਤੌਰ ‘ਤੇ ਕੈਸ਼ ਕਰ ਰਹੀ ਹੈ, ਪਰ ਇਸ ਨਾਲ ਪੰਜਾਬ ਦਾ ਨੁਕਸਾਨ ਵੀ ਹੋਇਆ ਹੈ। ਫ਼ਿਰੋਜ਼ਪੁਰ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਦੋ ਮੈਡੀਕਲ ਕਾਲਜਾਂ ਦਾ ਉਦਘਾਟਨ ਕਰਨਾ ਸੀ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਵੀ ਉਦਘਾਟਨ ਕੀਤਾ ਜਾਣਾ ਸੀ। ਮੀਟਿੰਗ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਇਨ੍ਹਾਂ ਤਿੰਨਾਂ ਪ੍ਰੋਜੈਕਟਾਂ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਪੰਜਾਬ ਨੂੰ ਚੰਗੀਆਂ ਸਿਹਤ ਸੇਵਾਵਾਂ ਮਿਲ ਸਕਣ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਦੇ ਚੱਲਦਿਆਂ ਤਿੰਨਾਂ ਨੂੰ ਲਾਂਚ ਨਹੀਂ ਕੀਤਾ ਜਾ ਸਕਿਆ। ਇਸ ਦੌਰਾਨ ਮੁੱਖ ਮੰਤਰੀ ਨੇ ਪਹਿਲੀ ਅਤੇ ਦੂਜੀ ਲਹਿਰ ਵਿੱਚ ਪੰਜਾਬ ਨੂੰ ਦਿੱਤੇ ਸਹਿਯੋਗ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਅਤੇ ਹੋਰ ਸਹਿਯੋਗ ਦੀ ਆਸ ਪ੍ਰਗਟਾਈ।

ਪੰਜਾਬ ਦੇ ਸੀਐਮ ਚਰਨਜੀਤ ਚੰਨੀ ਪੀਐਮ ਮੋਦੀ ਦੇ ਕਾਫ਼ਲੇ ਨੂੰ ਰੋਕਣ ਵਿੱਚ ਸੁਰੱਖਿਆ ਵਿੱਚ ਕਮੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਉਹ ਕਈ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਵਿੱਚ ਪ੍ਰਧਾਨ ਮੰਤਰੀ ਨੂੰ ਕੋਈ ਖਤਰਾ ਨਹੀਂ ਹੈ। ਹਾਲਾਂਕਿ ਉਨ੍ਹਾਂ ਅਤੇ ਸਰਕਾਰ ਦੇ ਤਾਜ਼ਾ ਸਟੈਂਡ ਨੂੰ ਦੇਖਦਿਆਂ ਲੱਗਦਾ ਹੈ ਕਿ ਮਾਮਲਾ ਸੁਪਰੀਮ ਕੋਰਟ ਤੱਕ ਪੁੱਜਣ ਤੋਂ ਬਾਅਦ ਪੰਜਾਬ ਸਰਕਾਰ ਦਾ ਰਵੱਈਆ ਠੰਡਾ ਪੈਣਾ ਸ਼ੁਰੂ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...