September 13, 2026, 1:23 am
----------- Advertisement -----------
HomeNewsBreaking Newsਖੜ੍ਹੇ ਟਰੱਕ ਨਾਲ ਟਕਰਾਈ ਪਿਕਅੱਪ ਗੱਡੀ; 3 ਬੱਚਿਆਂ ਸਮੇਤ 9 ਦੀ ਮੌਤ

ਖੜ੍ਹੇ ਟਰੱਕ ਨਾਲ ਟਕਰਾਈ ਪਿਕਅੱਪ ਗੱਡੀ; 3 ਬੱਚਿਆਂ ਸਮੇਤ 9 ਦੀ ਮੌਤ

Published on

----------- Advertisement -----------

ਛੱਤੀਸਗੜ੍ਹ ਦੇ ਬੇਮੇਤਾਰਾ ਵਿੱਚ ਦੇਰ ਰਾਤ ਇੱਕ ਪਿਕਅੱਪ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨ੍ਹਾਂ ਵਿੱਚ 5 ਔਰਤਾਂ ਅਤੇ 3 ਬੱਚੇ ਸ਼ਾਮਲ ਹਨ ਅਤੇ 23 ਤੋਂ ਜ਼ਿਆਦਾ ਲੋਕ ਜ਼ਖਮੀ ਹਨ, ਜਿਨ੍ਹਾਂ ‘ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਰਾਏਪੁਰ ਏਮਜ਼ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਬੇਮੇਤਰਾ ਥਾਣਾ ਖੇਤਰ ਦੇ ਕਠੀਆ ਪਿੰਡ ‘ਚ ਹੋਇਆ।
ਜਾਣਕਾਰੀ ਅਨੁਸਾਰ ਸਿਮਗਾ ਨੇੜੇ ਪਿੰਡ ਤਿਰਾਈਆਂ ਵਿਖੇ 35 ਤੋਂ ਵੱਧ ਵਿਅਕਤੀ ਇੱਕ ਪਿਕਅੱਪ ਵਿੱਚ ਬੈਠ ਕੇ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਵਾਪਸ ਪਰਤਦੇ ਸਮੇਂ ਰਾਤ ਕਰੀਬ 2.30 ਵਜੇ ਇਹ ਹਾਦਸਾ ਵਾਪਰਿਆ। ਸਾਰੇ ਪਥਰਾ ਪਿੰਡ ਦੇ ਰਹਿਣ ਵਾਲੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਬੇਮੇਤਾਰਾ ਕਲੈਕਟਰ ਰਣਵੀਰ ਸ਼ਰਮਾ, ਐਸਪੀ ਰਾਮਕ੍ਰਿਸ਼ਨ ਸਾਹੂ ਅਤੇ ਵਿਧਾਇਕ ਦੀਪੇਸ਼ ਸਾਹੂ ਜ਼ਿਲ੍ਹਾ ਹਸਪਤਾਲ ਪੁੱਜੇ। ਉਨ੍ਹਾਂ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਗੰਭੀਰ ਜ਼ਖ਼ਮੀਆਂ ਨੂੰ ਰਾਏਪੁਰ ਏਮਜ਼ ਭੇਜਣ ਦਾ ਪ੍ਰਬੰਧ ਕੀਤਾ
ਜਿਨ੍ਹਾਂ 9 ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ‘ਚ ਭੂਰੀ ਨਿਸ਼ਾਦ (50) ਨੀਰਾ ਸਾਹੂ (55) ਗੀਤਾ ਸਾਹੂ (60) ਅਗਨੀਆ ਸਾਹੂ (60) ਖੁਸ਼ਬੂ ਸਾਹੂ (39) ਮਧੂ ਸਾਹੂ (5) ਰਿਕੇਸ਼ ਨਿਸ਼ਾਦ (6) ਟਵਿੰਕਲ ਨਿਸ਼ਾਦ (6) ਸ਼ਾਮਿਲ ਹਨ ਅਤੇ ਨੌਵੇਂ ਮ੍ਰਿਤਕ ਦਾ ਨਾਂ ਅਜੇ ਸਾਹਮਣੇ ਨਹੀਂ ਆਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...