ਯੂਪੀ ਦੀ ਮੌਜੂਦਾ ਯੋਗੀ ਸਰਕਾਰ ਦਾ ਕਾਰਜਕਾਲ 15 ਮਈ ਨੂੰ ਖਤਮ ਹੋ ਰਿਹਾ ਹੈ ਪਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਇਸ ਲਈ ਹੋਲੀ ਤੋਂ ਪਹਿਲਾਂ ਹੀ ਨਵੀਂ ਸਰਕਾਰ ਦੇ ਗਠਨ ਦਾ ਕੰਮ ਪੂਰਾ ਹੋ ਜਾਏਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ਵਿੱਚ ਰਾਜ ਭਵਨ ਪਹੁੰਚ ਕੇ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਮੁੜ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਦਸ ਦਈਏ ਕਿ ਯੂਪੀ ਚੋਣਾਂ ਵਿੱਚ ਭਾਜਪਾ ਗਠਜੋੜ ਨੂੰ 273 ਅਤੇ ਸਪਾ ਗਠਜੋੜ ਨੂੰ 125 ਸੀਟਾਂ ਮਿਲੀਆਂ ਹਨ। ਯੂਪੀ ਚੋਣਾਂ ਵਿੱਚ ਭਾਜਪਾ ਨੂੰ ਮਿਲੀ ਜਿੱਤ ‘ਤੇ ਸੀ ਐਮ ਯੋਗੀ ਨੂੰ ਵਧਾਈ ਦੇਣ ਲਈ ਵੱਡੀ ਗਿਣਤੀ ‘ਚ ਸਿਆਸਤਦਾਨ, ਵਿਧਾਇਕ ਅਧਿਕਾਰੀ ਅਤੇ ਕਾਰੋਬਾਰੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪੁੱਜੇ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਗਲੇ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ, ਵਧੀਕ ਮੁੱਖ ਸਕੱਤਰ ਅਰਵਿੰਦ ਕੁਮਾਰ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਐਸ.ਪੀ.ਗੋਇਲ, ਵਧੀਕ ਮੁੱਖ ਸਕੱਤਰ ਗ੍ਰਹਿ ਅਵਨੀਸ਼ ਅਵਸਥੀ, ਵਧੀਕ ਮੁੱਖ ਸਕੱਤਰ ਸੂਚਨਾ ਨਵਨੀਤ ਸਹਿਗਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੰਜੇ ਪ੍ਰਸਾਦ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਦੀਪਕ ਕੁਮਾਰ, ਰਾਜ ਜਾਇਦਾਦ ਅਧਿਕਾਰੀ ਡਾ.ਵੀ.ਕੇ.ਸਿੰਘ ਅਤੇ ਪੁਲਿਸ ਡਾਇਰੈਕਟਰ ਜਨਰਲ ਮੁਕੁਲ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
----------- Advertisement -----------
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰਾਜਪਾਲ ਆਨੰਦੀਬੇਨ ਪਟੇਲ ਨੂੰ ਸੌਂਪਿਆਂ ਅਸਤੀਫ਼ਾ
Published on
----------- Advertisement -----------
----------- Advertisement -----------












