September 9, 2026, 7:37 am
----------- Advertisement -----------
HomeNewsLatest Newsਟਰਾਲੀ ਬੈਗ ਦੇ ਹੈਂਡਲ 'ਚ ਛੁਪਾ ਕੇ ਵਿਦੇਸ਼ੀ ਕਰੰਸੀ ਲੈ ਕੇ ਜਾ...

ਟਰਾਲੀ ਬੈਗ ਦੇ ਹੈਂਡਲ ‘ਚ ਛੁਪਾ ਕੇ ਵਿਦੇਸ਼ੀ ਕਰੰਸੀ ਲੈ ਕੇ ਜਾ ਰਿਹਾ ਯਾਤਰੀ ਸੀਆਈਐਸਐਫ ਵੱਲੋ ਕਾਬੂ, 64 ਲੱਖ ਰੁਪਏ ਬਰਾਮਦ

Published on

----------- Advertisement -----------

ਟਰਾਲੀ ਬੈਗ ਦੇ ਹੈਂਡਲ ਵਿੱਚ ਛੁਪਾ ਕੇ ਵਿਦੇਸ਼ੀ ਕਰੰਸੀ ਲੈ ਕੇ ਜਾ ਰਹੇ ਇੱਕ ਯਾਤਰੀ ਨੂੰ ਦਿੱਲੀ ਹਵਾਈ ਅੱਡੇ ‘ਤੇ ਸੀਆਈਐਸਐਫ ਦੇ ਜਵਾਨਾਂ ਨੇ ਕਾਬੂ ਕੀਤਾ ਹੈ। ਯਾਤਰੀ ਦੇ ਕਬਜ਼ੇ ‘ਚੋਂ 64 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਯਾਤਰੀ ਨੂੰ ਕਸਟਮ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਕਸਟਮ ਅਧਿਕਾਰੀ ਯਾਤਰੀ ਤੋਂ ਪੁੱਛਗਿੱਛ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕਰ ਰਹੇ ਹਨ।
ਫੜੇ ਗਏ ਯਾਤਰੀ ਦੀ ਪਛਾਣ ਸੁਰਿੰਦਰ ਸਿੰਘ ਰਿਹਾਲ ਵਜੋਂ ਹੋਈ ਹੈ। CISF ਅਧਿਕਾਰੀ ਨੇ ਦੱਸਿਆ ਕਿ ਯਾਤਰੀ ਬੈਂਕਾਕ ਜਾਣ ਲਈ 29 ਜਨਵਰੀ ਨੂੰ ਟਰਮੀਨਲ 3 ‘ਤੇ ਪਹੁੰਚਿਆ ਸੀ। ਯਾਤਰੀ ਨੇ ਬੈਂਕਾਕ ਲਈ ਥਾਈ ਏਅਰਵੇਜ਼ ਦੀ ਫਲਾਈਟ ਵਿੱਚ ਸਵਾਰ ਹੋਣਾ ਸੀ। ਜਦੋਂ ਉਹ ਚੈਕ-ਇਨ ਏਰੀਏ ‘ਤੇ ਪਹੁੰਚਿਆ ਤਾਂ ਸੁਰੱਖਿਆ ਕਰਮੀਆਂ ਨੂੰ ਉਸ ਦੀ ਹਰਕਤ ‘ਤੇ ਸ਼ੱਕ ਹੋਇਆ। ਕੁਝ ਸਮਾਂ ਨਿਗਰਾਨੀ ਕਰਨ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਵੱਲੋਂ ਉਸ ਦੇ ਬੈਗ ਦੀ ਤਲਾਸ਼ੀ ਲੈਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਜਦ ਸੁਰੱਖਿਆ ਕਰਮਚਾਰੀਆਂ ਨੇ ਹੈਂਡਲ ਖੋਲ੍ਹ ਕੇ ਦੇਖਿਆ ਤਾਂ ਦੋਵੇਂ ਟਰਾਲੀ ਬੈਗਾਂ ਵਿੱਚ ਨਿਊਜ਼ੀਲੈਂਡ ਦੀ ਕਰੰਸੀ ਡਾਲਰ ਅਤੇ ਯੂਰੋ ਛੁਪਾਏ ਹੋਏ ਸਨ। ਦੋਸ਼ੀ ਯਾਤਰੀ ਤੋਂ ਬਰਾਮਦ ਹੋਈ ਰਕਮ ਬਾਰੇ ਪੁੱਛਗਿੱਛ ਕੀਤੀ ਗਈ, ਪਰ ਉਹ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...