November 25, 2026, 2:07 am
----------- Advertisement -----------
HomeNewsBreaking Newsਅੰਬਾਲਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ: ਦਿੱਲੀ 'ਚ ਪਹਿਲਵਾਨਾਂ ਦੀ ਮਹਾਪੰਚਾਇਤ...

ਅੰਬਾਲਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ: ਦਿੱਲੀ ‘ਚ ਪਹਿਲਵਾਨਾਂ ਦੀ ਮਹਾਪੰਚਾਇਤ ‘ਚ ਜਾਣ ‘ਤੇ ਅੜੇ ਆਗੂ, ਪੁਲਿਸ ਨੇ ਰੋਕਿਆ

Published on

----------- Advertisement -----------

ਅੰਬਾਲਾ, 28 ਮਈ 2023 – ਪਹਿਲਵਾਨਾਂ ਦੇ ਸਮਰਥਨ ‘ਚ ਦਿੱਲੀ ‘ਚ ਹੋਣ ਵਾਲੀ ਮਹਿਲਾ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ‘ਚ ਹੰਗਾਮਾ ਸ਼ੁਰੂ ਹੋ ਗਿਆ ਹੈ। ਮਹਾਪੰਚਾਇਤ ‘ਚ ਹਿੱਸਾ ਲੈਣ ਜਾ ਰਹੇ ਕਿਸਾਨਾਂ ਨੂੰ ਪੁਲਸ ਗ੍ਰਿਫਤਾਰ ਕਰ ਰਹੀ ਹੈ। ਇਸ ਦੇ ਨਾਲ ਹੀ ਅੰਬਾਲਾ ‘ਚ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਸ ਵਿਚਾਲੇ ਹੱਥੋਪਾਈ ਹੋ ਗਈ। ਅੰਬਾਲਾ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

ਸ਼ਾਹਪੁਰ ਗੁਰਦੁਆਰੇ ਦੇ ਸਾਹਮਣੇ ਸਰਵਿਸ ਰੋਡ ’ਤੇ ਕਿਸਾਨ ਦਰੀ ਵਿਛਾ ਕੇ ਬੈਠੇ ਹਨ। ਵੀਡੀਓ ਸੰਦੇਸ਼ ਰਾਹੀਂ ਆਸ-ਪਾਸ ਦੇ ਪਿੰਡਾਂ ਦੇ ਮੋਹਤਬਰਾਂ ਨੂੰ ਵੱਧ ਤੋਂ ਵੱਧ ਔਰਤਾਂ ਅਤੇ ਕਿਸਾਨਾਂ ਨੂੰ ਸ਼ਾਹਪੁਰ ਗੁਰਦੁਆਰੇ ਦੇ ਸਾਹਮਣੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਸਮੇਤ ਹੋਰ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨਾਂ ਨੂੰ ਪੁਲੀਸ ਨੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਕੁਰੂਕਸ਼ੇਤਰ ਪੁਲਿਸ ਨੇ ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਉੱਥੇ ਹੀ ਗੁਰਦੁਆਰਾ ਮੰਜੀ ਸਾਹਿਬ (ਅੰਬਾਲਾ) ਦੇ ਬਾਹਰ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਹੋ ਗਈ। ਪੁਲਿਸ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਅੜੇ ਹੋਏ ਹਨ। ਪੁਲੀਸ ਨੇ ਕਿਸਾਨਾਂ ਨੂੰ ਗੁਰਦੁਆਰਾ ਮੰਜੀ ਸਾਹਿਬ ਵਿਖੇ ਰੋਕ ਲਿਆ ਹੈ। ਇੰਨਾ ਹੀ ਨਹੀਂ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਬੈਰੀਕੇਡ ਵਾਲੇ ਗੁਰਦੁਆਰਾ ਸਾਹਿਬ ਦੇ ਬਾਹਰ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪਹਿਲਵਾਨਾਂ ਦੇ ਸਮਰਥਨ ਵਿੱਚ ਦਿੱਲੀ ਜਾਣਾ ਚਾਹੁੰਦੇ ਹਨ ਪਰ ਸਰਕਾਰ ਇੱਕ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਅੱਜ ਅੰਬਾਲਾ ਦੇ ਗੁਰਦੁਆਰਾ ਮੰਜੀ ਸਾਹਿਬ ਨੂੰ ਚਾਰੋਂ ਪਾਸਿਓਂ ਘੇਰ ਲਿਆ ਗਿਆ ਹੈ, ਜਿਸ ਕਾਰਨ ਉਹ ਦਿੱਲੀ ਨਹੀਂ ਜਾ ਸਕੇ।

ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਹੈ ਅਤੇ ਉੱਥੇ ਕੁਝ ਸੰਸਥਾਵਾਂ ਨੇ ਆਪਣਾ ਪ੍ਰੋਗਰਾਮ ਵੀ ਰੱਖਿਆ ਹੈ ਪਰ ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਐਸਪੀ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ। ਜਨਤਕ ਸੜਕਾਂ ਨੂੰ ਜਾਮ ਕਰਨ, ਅਫਵਾਹਾਂ ਫੈਲਾਉਣ, ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਪਾਉਣ, ਅਮਨ-ਕਾਨੂੰਨ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...