October 18, 2026, 5:03 am
----------- Advertisement -----------
HomeNewsBreaking Newsਹਿਮਾਚਲ 'ਚ 3 ਥਾਵਾਂ 'ਤੇ ਬੱਦਲ ਫਟਿਆ, 51 ਲੋਕ ਲਾਪਤਾ; 2 ਦੀ...

ਹਿਮਾਚਲ ‘ਚ 3 ਥਾਵਾਂ ‘ਤੇ ਬੱਦਲ ਫਟਿਆ, 51 ਲੋਕ ਲਾਪਤਾ; 2 ਦੀ ਮੌਤ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੈ। ਜਿਸ ‘ਚ 2 ਲੋਕਾਂ ਦੀ ਮੌਤ ਹੋਈ ਹੈ ਜਦਕਿ 51 ਲੋਕ ਲਾਪਤਾ ਹਨ। ਸ਼ਿਮਲਾ ਦੇ ਕੁੱਲੂ, ਮੰਡੀ ਅਤੇ ਰਾਮਪੁਰ ਵਿੱਚ ਬੱਦਲ ਫਟ ਗਏ। ਰਾਮਪੁਰ ਦੇ ਸਮੇਜ ਖੱਡ ਵਿੱਚ ਬੱਦਲ ਫਟਣ ਨਾਲ ਸਮੇਜ ਪਿੰਡ ਦੇ ਕਈ ਘਰ ਵਹਿ ਗਏ। ਜਿਸ ਕਾਰਨ 36 ਲੋਕ ਲਾਪਤਾ ਹੋ ਗਏ ਹਨ। ਇੱਥੇ ਇੱਕ ਸਕੂਲ, ਇੱਕ ਗੈਸਟ ਹਾਊਸ ਅਤੇ ਇੱਕ ਪਾਵਰ ਪ੍ਰੋਜੈਕਟ ਦਾ ਪਾਵਰ ਹਾਊਸ ਵੀ ਰੁੜ੍ਹ ਗਿਆ ਹੈ।
ਮੰਡੀ ਦੇ ਚੌਰਘਾਟੀ ਵਿੱਚ ਢਿੱਗਾਂ ਡਿੱਗਣ ਕਾਰਨ ਤਿੰਨ ਘਰ ਢਹਿ ਗਏ। ਇਸ ਵਿੱਚ 3 ਪਰਿਵਾਰਾਂ ਦੇ 11 ਲੋਕ ਲਾਪਤਾ ਹੋ ਗਏ। ਇੱਥੇ ਫਾਇਰ ਬ੍ਰਿਗੇਡ ਅਤੇ ਐਸਡੀਆਰਐਫ ਦੀ ਟੀਮ ਬਚਾਅ ਵਿੱਚ ਲੱਗੀ ਹੋਈ ਹੈ।
ਡੀਸੀ ਕੁੱਲੂ ਤੋਰੁਲ ਐਸ ਰਵੀਸ਼ ਨੇ ਭਾਰੀ ਮੀਂਹ ਤੋਂ ਬਾਅਦ 1 ਅਤੇ 2 ਅਗਸਤ ਨੂੰ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਹ ਫੈਸਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਸੜਕਾਂ ਅਤੇ ਰਸਤੇ ਬੰਦ ਹੋਣ ਅਤੇ ਭਾਰੀ ਮੀਂਹ ਕਾਰਨ ਹੋਈ ਤਬਾਹੀ ਤੋਂ ਬਾਅਦ ਲਿਆ ਗਿਆ ਹੈ।
ਮੌਸਮ ਵਿਗਿਆਨ ਕੇਂਦਰ, ਸ਼ਿਮਲਾ ਦੇ ਵਿਗਿਆਨੀ ਸੰਦੀਪ ਸ਼ਰਮਾ ਨੇ ਕਿਹਾ ਕਿ ਅਗਲੇ ਚਾਰ-ਪੰਜ ਦਿਨਾਂ ਤੱਕ ਰਾਜ ਵਿੱਚ ਮੀਂਹ ਜਾਰੀ ਰਹੇਗਾ। ਊਨਾ, ਬਿਲਾਸਪੁਰ, ਹਮੀਰਪੁਰ, ਮੰਡੀ, ਕਾਂਗੜਾ, ਸੋਲਨ, ਸਿਰਮੌਰ, ਸ਼ਿਮਲਾ, ਚੰਬਾ ਅਤੇ ਕੁੱਲੂ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਔਰੇਂਜ ਅਲਰਟ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...