June 25, 2026, 7:41 am
----------- Advertisement -----------
HomeNewsBreaking Newsਸਿੱਕਮ 'ਚ ਬੱਦਲ ਫਟਣ ਕਾਰਨ ਹੜ੍ਹ ਆਇਆ, 23 ਜਵਾਨ ਲਾਪਤਾ: ਫੌਜੀ ਕੈਂਪ...

ਸਿੱਕਮ ‘ਚ ਬੱਦਲ ਫਟਣ ਕਾਰਨ ਹੜ੍ਹ ਆਇਆ, 23 ਜਵਾਨ ਲਾਪਤਾ: ਫੌਜੀ ਕੈਂਪ ਆਇਆ ਹੜ੍ਹ ਦੀ ਮਾਰ ਹੇਠ

Published on

----------- Advertisement -----------
  • ਫੌਜ ਦੇ 41 ਵਾਹਨ ਵੀ ਡੁੱਬ ਗਏ
  • ਤੀਸਤਾ ਨਦੀ ਦੇ ਪਾਣੀ ਦਾ ਪੱਧਰ 15 ਤੋਂ 20 ਫੁੱਟ ਵਧਿਆ

ਸਿੱਕਮ, 4 ਅਕਤੂਬਰ 2023 – ਸਿੱਕਮ ਵਿੱਚ ਬੱਦਲ ਫਟਣ ਤੋਂ ਬਾਅਦ ਤੀਸਤਾ ਨਦੀ ਵਿੱਚ ਅਚਾਨਕ ਹੜ੍ਹ ਆਉਣ ਕਾਰਨ 23 ਫੌਜੀ ਲਾਪਤਾ ਹੋ ਗਏ। ਡਿਫੈਂਸ ਪੀਆਰਓ ਮੁਤਾਬਕ ਮੰਗਲਵਾਰ ਸਵੇਰੇ ਕਰੀਬ 1.30 ਵਜੇ ਲੋਨਾਕ ਝੀਲ ‘ਤੇ ਬੱਦਲ ਫਟ ਗਿਆ, ਜਿਸ ਤੋਂ ਬਾਅਦ ਲਾਚੇਨ ਘਾਟੀ ‘ਚ ਤੀਸਤਾ ਨਦੀ ‘ਚ ਅਚਾਨਕ ਹੜ੍ਹ ਆ ਗਿਆ।

ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਫੌਜ ਦਾ ਕੈਂਪ ਸੀ, ਜੋ ਹੜ੍ਹ ਦੀ ਮਾਰ ਹੇਠ ਆ ਕੇ ਰੁੜ੍ਹ ਗਿਆ। ਗੁਹਾਟੀ ਦੇ ਰੱਖਿਆ ਪੀਆਰਓ ਨੇ ਕਿਹਾ- ਅਚਾਨਕ ਪਾਣੀ ਵਧਣ ਕਾਰਨ ਚੁੰਗਥਾਂਗ ਡੈਮ ਤੋਂ ਪਾਣੀ ਛੱਡਣਾ ਪਿਆ। ਇਸ ਤੋਂ ਬਾਅਦ ਨੀਵੇਂ ਇਲਾਕੇ ਵੀ ਡੁੱਬਣ ਲੱਗ ਗਏ ਹਨ। ਇੱਥੇ ਸਿੰਗਟਾਮ ਨੇੜੇ ਬਾਰਦਾਂਗ ਵਿਖੇ ਖੜ੍ਹੀਆਂ ਫੌਜ ਦੀਆਂ 41 ਗੱਡੀਆਂ ਵੀ ਡੁੱਬ ਗਈਆਂ ਹਨ।

ਫੌਜ ਮੁਤਾਬਕ ਬੱਦਲ ਫਟਣ ਦੀ ਘਟਨਾ ਤੋਂ ਬਾਅਦ ਤੀਸਤਾ ਨਦੀ ਦੇ ਪਾਣੀ ਦਾ ਪੱਧਰ ਅਚਾਨਕ 15 ਤੋਂ 20 ਫੁੱਟ ਵਧ ਗਿਆ। ਇਸ ਤੋਂ ਬਾਅਦ ਨਦੀ ਦੇ ਨਾਲ ਲੱਗਦੇ ਆਸ-ਪਾਸ ਦੇ ਇਲਾਕਿਆਂ ‘ਚ ਪਾਣੀ ਭਰ ਗਿਆ। ਦਰਿਆ ਦਾ ਪਾਣੀ ਕਈ ਘਰਾਂ ਵਿੱਚ ਵੀ ਵੜ ਗਿਆ। ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਹਨ।

ਗੁਹਾਟੀ ਦੇ ਰੱਖਿਆ ਪੀਆਰਓ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਲਾਪਤਾ ਫੌਜੀ ਜਵਾਨਾਂ ਦੀ ਭਾਲ ਲਈ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਪ੍ਰਸ਼ਾਸਨ ਵੀ ਆਪਣੇ ਪੱਧਰ ‘ਤੇ ਬਚਾਅ ਕਾਰਜ ਚਲਾ ਰਿਹਾ ਹੈ। ਹਾਲਾਂਕਿ ਅਜੇ ਤੱਕ ਜਾਨ-ਮਾਲ ਦੇ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਸ ਤੋਂ ਪਹਿਲਾਂ 16 ਜੂਨ ਨੂੰ ਵੀ ਸਿੱਕਮ ਵਿੱਚ ਬੱਦਲ ਫਟ ਗਏ ਸਨ। ਇੱਥੇ ਪਾਕਯੋਂਗ ਵਿੱਚ ਜ਼ਮੀਨ ਖਿਸਕਣ ਅਤੇ ਫਿਰ ਬੱਦਲ ਫਟਣ ਕਾਰਨ ਘਰਾਂ ਵਿੱਚ ਪਾਣੀ ਭਰ ਗਿਆ। ਇਸ ਨਾਲ ਕਈ ਲੋਕ ਪ੍ਰਭਾਵਿਤ ਹੋਏ ਹਨ।

ਭਾਰਤੀ ਮੌਸਮ ਵਿਭਾਗ ਨੇ 4 ਅਤੇ 5 ਅਕਤੂਬਰ ਨੂੰ ਪੂਰਬੀ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਬਿਹਾਰ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...