ਤਿਹਾੜ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪਹੁੰਚੇ। ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ‘ਆਪ’ ਨੇਤਾ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਪਹੁੰਚੇ। ਸੀਐਮ ਕੇਜਰੀਵਾਲ ਨੇ ਹਨੂਮਾਨ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਭਾਰੀ ਮੀਂਹ ਦੇ ਬਾਵਜੂਦ ਸੀਐਮ ਅਰਵਿੰਦ ਕੇਜਰੀਵਾਲ ਦੇ ਸਵਾਗਤ ਲਈ ਤਿਹਾੜ ਜੇਲ੍ਹ ਦੇ ਬਾਹਰ ਭੀੜ ਇਕੱਠੀ ਹੋਈ। ‘ਆਪ’ ਵਰਕਰਾਂ ਤੇ ਆਗੂਆਂ ਨੇ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਕੇਜਰੀਵਾਲ ਦਾ ਹੀਰੋ ਵਜੋਂ ਸਵਾਗਤ ਕੀਤਾ। ਢੋਲ ਦੀਆਂ ਧੁਨਾਂ, ਕੇਜਰੀਵਾਲ ਦੇ ਹੱਕ ਵਿੱਚ ਨਾਅਰੇਬਾਜ਼ੀ ਦੌਰਾਨ ਇਲਾਕੇ ਦਾ ਮਾਹੌਲ ਜੋਸ਼ ਨਾਲ ਭਰਿਆ ਹੋਇਆ ਸੀ। ਹਰ ਕੋਈ ਮੁੱਖ ਮੰਤਰੀ ਦੀ ਰਿਹਾਈ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਸੀ। ਸਮਰਥਕਾਂ ਨੇ ਕੇਜਰੀਵਾਲ ਦੇ ਹੱਕ ਵਿੱਚ ਨਾਅਰਿਆਂ ਵਾਲੇ ਪੋਸਟਰ ਅਤੇ ਬੈਨਰ ਲਾਏ ਹੋਏ ਸਨ।