November 15, 2026, 5:59 pm
----------- Advertisement -----------
HomeNewsLatest Newsਹਿਮਾਚਲ ਰੋਡ ਸ਼ੋਅ: ਕੇਜਰੀਵਾਲ ਨੇ ਬਦਲਾਅ ਲਈ ਮੰਗਿਆ ਇੱਕ ਮੌਕਾ

ਹਿਮਾਚਲ ਰੋਡ ਸ਼ੋਅ: ਕੇਜਰੀਵਾਲ ਨੇ ਬਦਲਾਅ ਲਈ ਮੰਗਿਆ ਇੱਕ ਮੌਕਾ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਹਿਮਾਚਲ ਪ੍ਰਦੇਸ਼ ਦੇ ਮੰਡੀ ‘ਚ ਰੋਡ ਸ਼ੋਅ ਕੱਢਿਆ ਗਿਆ ਜੋ ਕਿ ਵਿਕਟੋਰੀਆ ਪੁਲ ਤੋਂ ਸ਼ੁਰੂ ਹੋਇਆ। ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਆ ਕੇ ਬਹੁਤ ਚੰਗਾ ਲੱਗਿਆ। ਅਜਿਹੇ ਸ਼ਾਨਦਾਰ ਸੁਆਗਤ ਲਈ ਧੰਨਵਾਦ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਤੁਸੀਂ ਮੇਰਾ ਦਿਲ ਖੁਸ਼ ਕਰ ਦਿੱਤਾ ਹੈ। ਚਾਰੇ ਪਾਸੇ ਝੰਡੇ। ਦੱਸ ਦਈਏ ਕਿ ਰੋਡ ਸ਼ੋਅ ‘ਚ ਭਾਰਤ ਦਾ ਰਾਸ਼ਟਰੀ ਝੰਡਾ ਤਿਰੰਗਾ ਜ਼ਿਆਦਾ ਦੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ ਦਾ ਝੰਡਾ ਵੀ ਕੁੱਝ ਲੋਕਾਂ ਦੇ ਹੱਥਾਂ ਵਿੱਚ ਸੀ।


ਕੇਜਰੀਵਾਲ ਨੇ ਕਿਹਾ ਕਿ ਅਸੀਂ ਆਮ ਆਦਮੀ ਹਾਂ। ਸਾਨੂੰ ਰਾਜਨੀਤੀ ਕਰਨੀ ਨਹੀਂ ਆਉਂਦੀ, ਦੇਸ਼ ਭਗਤੀ ਆਉਂਦੀ ਹੈ। ਸਾਨੂੰ ਇੱਕ ਮੌਕਾ ਦਿਓ ਤੁਸੀਂ ਹੋਰ ਪਾਰਟੀਆਂ ਵੀ ਦੇਖੀਆਂ ਹੋਣਗੀਆਂ, ਇਕ ਵਾਰ ਸਾਨੂੰ ਵੀ ਮੌਕਾ ਦੇ ਕੇ ਦੇਖੋ, ਤੁਹਾਨੂੰ ਆਪਣੇ ਆਪ ਹੀ ਫਰਕ ਨਜ਼ਰ ਆ ਜਾਵੇਗਾ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਦਿੱਲੀ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕੀਤਾ। ਪੰਜਾਬ ਵਿੱਚ 20 ਦਿਨਾਂ ਵਿੱਚ ਭ੍ਰਿਸ਼ਟਾਚਾਰ ਖਤਮ ਹੋ ਗਿਆ। ਯਕੀਨ ਨਾ ਹੋਵੇ ਤਾਂ ਉਥੇ ਆਪਣੇ ਰਿਸ਼ਤੇਦਾਰਾਂ ਨੂੰ ਪੁੱਛ ਲਓ। ਕੋਈ ਰਿਸ਼ਵਤ ਨਹੀਂ ਮੰਗਦਾ। ਜਿਹੜਾ ਵੀ ਪੈਸਾ ਖਾਵੇਗਾ ਉਹ ਸਿੱਧਾ ਜੇਲ੍ਹ ਜਾਵੇਗਾ। ਹੁਣ ਹਿਮਾਚਲ ਵਿੱਚ ਭ੍ਰਿਸ਼ਟਾਚਾਰ ਖਤਮ ਹੋਵੇਗਾ। ਦਿੱਲੀ ਦੇ ਸਰਕਾਰੀ ਸਕੂਲਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਰਕਾਰੀ ਸਕੂਲ ਦੀ ਪੜ੍ਹਾਈ ਵਧੀਆ ਕਰ ਦਿੱਤੀ ਗਈ। ਹੁਣ ਹਿਮਾਚਲ ਦੀ ਚਾਬੀ ਤੁਹਾਡੇ ਹੱਥ ਵਿੱਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...