June 16, 2026, 9:00 pm
----------- Advertisement -----------
HomeNewsLatest Newsਸੀ.ਐੱਮ ਚੰਨੀ ਅੱਜ ਰੱਖਣਗੇ 74.21 ਕਰੋੜ ਦੀ ਲਾਗਤ ਨਾਲ ਬਣੇ ਪ੍ਰਾਜੈਕਟਾਂ ਦਾ...

ਸੀ.ਐੱਮ ਚੰਨੀ ਅੱਜ ਰੱਖਣਗੇ 74.21 ਕਰੋੜ ਦੀ ਲਾਗਤ ਨਾਲ ਬਣੇ ਪ੍ਰਾਜੈਕਟਾਂ ਦਾ ਨੀਂਹ ਪੱਥਰ

Published on

----------- Advertisement -----------

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਜ਼ੀਰਾ ਵਿਖੇ ਵਿਕਾਸ ਕਾਰਜਾਂ ਤਹਿਤ ਕਰੋੜ 74.21 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 4 ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ । ਇਹ ਪ੍ਰਗਟਾਵਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਮੁੱਖ ਮੰਤਰੀ ਦੀ ਆਮਦ ਨੂੰ ਮੱਦੇਨਜ਼ਰ ਰੱਖਦਿਆਂ ਦਾਣਾ ਮੰਡੀ ਜ਼ੀਰਾ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ।

ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਦੱਸਿਆ ਕਿ ਜ਼ੀਰਾ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ 50 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਜੋ ਕਿ ਸਾਢੇ 5 ਏਕੜ ਵਿੱਚ ਬਣੇਗਾ। ਉਨ੍ਹਾਂ ਵੱਲੋਂ 5.76 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਪ੍ਰਬੰਧਕੀ ਕੰਪਲੈਕਸ, ਮਖੂ ਵਿਖੇ ਸਵਾ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਸਟੈਂਡ ਤੋਂ ਇਲਾਵਾ ਸਵ. ਸ੍ਰ. ਇੰਦਰਜੀਤ ਸਿੰਘ ਜ਼ੀਰਾ ਦੇ ਨਾਮ ਤੇ ਸਾਢੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਰਕਾਰੀ ਆਈ.ਟੀ.ਆਈ ਦਾ ਵੀ ਨੀਂਹ ਪੱਥਰ ਰੱਖਿਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਦਵਿੰਦਰ ਸਿੰਘ, ਐੱਸਐੱਸਪੀ ਹਰਮਦੀਪ ਸਿੰਘ ਹੰਸ, ਵਧੀਕ ਡਿਪਟੀ ਕਮਿਸ਼ਨਰ ਓਮ ਪ੍ਰਕਾਸ, ਐੱਸਡੀਐੱਮ ਜ਼ੀਰਾ ਸੂਬਾ ਸਿੰਘ, ਐੱਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ, ਡੀਡੀਪੀਓ ਹਰਜਿੰਦਰ ਸਿੰਘ, ਡਿਪਟੀ ਡੀਈਓ ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...