September 11, 2026, 1:05 pm
----------- Advertisement -----------
HomeNewsLatest Newsਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ,...

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜੋ ਕੀ ਕਿਹਾ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਨੂੰ ਲੈ ਕੇ ਬਿਆਨ ਦਿੱਤਾ ਹੈ। ਉਹਨਾਂ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਏਸ਼ੀਆ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਅੱਠ ਭਾਰਤ ਦੇ ਹਨ ਅਤੇ ਦਿੱਲੀ ਦਾ ਨਾਮ ਇਸ ਸੂਚੀ ਵਿੱਚ ਸ਼ਾਮਲ ਨਹੀਂ ਹੈ। ਇਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਕੁਝ ਸਾਲ ਪਹਿਲਾਂ ਦਿੱਲੀ ਨੂੰ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ‘ਚੋਂ ਇਕ ਮੰਨਿਆ ਜਾਂਦਾ ਸੀ ਪਰ ਹੁਣ ਨਹੀਂ।

ਸੀਐਮ ਨੇ ਕਿਹਾ ਕਿ ਮੇਰੇ ਟਵੀਟ ਤੋਂ ਬਾਅਦ ਕੁਝ ਲੋਕ ਪੁੱਛ ਰਹੇ ਹਨ ਕਿ ਅਸੀਂ ਪ੍ਰਦੂਸ਼ਣ ਵਿਰੁੱਧ ਜੰਗ ਜਿੱਤ ਲਈ ਹੈ, ਕੀ ਮੈਂ ਸੰਤੁਸ਼ਟ ਹਾਂ? ਬਿਲਕੁਲ ਨਹੀਂ, ਇਹ ਉਤਸ਼ਾਹਜਨਕ ਹੈ ਕਿ ਪਰ ਇਹ ਹੁਣ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਨਹੀਂ ਹੈ। ਇਹ ਸਾਨੂੰ ਉਤਸ਼ਾਹਿਤ ਕਰਦਾ ਹੈ ਕਿ ਅਸੀਂ ਸਹੀ ਰਸਤੇ ‘ਤੇ ਹਾਂ। ਹਾਲਾਂਕਿ, ਅਸੀਂ ਦੁਨੀਆ ਦਾ ਸਭ ਤੋਂ ਸਾਫ਼ ਸ਼ਹਿਰ ਬਣਨਾ ਚਾਹੁੰਦੇ ਹਾਂ। ਇਹ ਸਾਡਾ ਟੀਚਾ ਹੈ।” ਉਨ੍ਹਾਂ ਕਿਹਾ ਕੁਝ ਸਾਲ ਪਹਿਲਾਂ ਦਿੱਲੀ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਸੀ। ਹੁਣ ਨਹੀਂ ਹੈ! ਇਥੇ ਦੇ ਲੋਕਾਂ ਨੇ ਸਖ਼ਤ ਮਿਹਨਤ ਕੀਤੀ। ਅੱਜ ਅਸੀਂ ਬਹੁਤ ਸੁਧਾਰ ਕੀਤਾ ਹੈ। ਅਜੇ ਬਹੁਤ ਲੰਮਾ ਸਫ਼ਰ ਤੈਅ ਕਰਨਾ ਹੈ। ਅਸੀਂ ਸਖਤ ਮਿਹਨਤ ਕਰਦੇ ਰਹਾਂਗੇ ਤਾਂ ਜੋ ਅਸੀਂ ਦੁਨੀਆ ਦੇ ਸਭ ਤੋਂ ਵਧੀਆ ਸ਼ਹਿਰਾਂ ਵਿੱਚ ਦਰਜਾਬੰਦੀ ਕਰ ਸਕੀਏ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...