October 5, 2026, 9:02 pm
----------- Advertisement -----------
HomeNewsBreaking Newsਸੀਐਮ ਕੇਜਰੀਵਾਲ ਨੇ ਅੰਤਰਿਮ ਜ਼ਮਾਨਤ ਵਧਾਉਣ ਦੀ ਕੀਤੀ ਮੰਗ, ਸੁਪਰੀਮ ਕੋਰਟ 'ਚ...

ਸੀਐਮ ਕੇਜਰੀਵਾਲ ਨੇ ਅੰਤਰਿਮ ਜ਼ਮਾਨਤ ਵਧਾਉਣ ਦੀ ਕੀਤੀ ਮੰਗ, ਸੁਪਰੀਮ ਕੋਰਟ ‘ਚ ਪਟੀਸ਼ਨ ਕੀਤੀ ਦਾਇਰ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਤਰਿਮ ਜ਼ਮਾਨਤ ਵਧਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੀ ਅੰਤਰਿਮ ਜ਼ਮਾਨਤ 7 ਦਿਨਾਂ ਤੱਕ ਵਧਾਉਣ ਦੀ ਅਪੀਲ ਕੀਤੀ ਹੈ। ਦਰਅਸਲ, ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੂੰ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਾ ਹੈ।
ਦੱਸ ਦਈਏ ਕਿ 10 ਮਈ ਨੂੰ ਸੁਪਰੀਮ ਕੋਰਟ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ। ਉਹ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ। ਪੂਰੇ ਦੇਸ਼ ‘ਚ ਵੋਟਿੰਗ ਖਤਮ ਹੋਣ ਤੋਂ ਅਗਲੇ ਦਿਨ 2 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਅਧਿਕਾਰੀਆਂ ਦੇ ਸਾਹਮਣੇ ਆਤਮ ਸਮਰਪਣ ਕਰਨਾ ਹੋਵੇਗਾ। ਇਹ ਫੈਸਲਾ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੇ ਡਿਵੀਜ਼ਨ ਬੈਂਚ ਨੇ ਸੁਣਾਇਆ ਸੀ। ਲੋਕ ਸਭਾ ਚੋਣਾਂ ‘ਚ ਕੇਜਰੀਵਾਲ ‘ਆਪ’ ਦੇ ਨਾਲ-ਨਾਲ ਇੰਡੀਆ ਅਲਾਇੰਸ ਲਈ ਵੀਂ ਪ੍ਰਚਾਰ ਕਰ ਰਹੇ ਹਨ। ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...