August 8, 2026, 12:25 am
----------- Advertisement -----------
HomeNewsBreaking Newsਪਰਾਲੀ ਸਾੜਨ ਦੇ ਮੁੱਦੇ 'ਤੇ ਸੀਐਮ ਮਨੋਹਰ ਲਾਲ ਨੇ ਦਿੱਤਾ ਵੱਡਾ ਬਿਆਨ

ਪਰਾਲੀ ਸਾੜਨ ਦੇ ਮੁੱਦੇ ‘ਤੇ ਸੀਐਮ ਮਨੋਹਰ ਲਾਲ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਸੁਪਰੀਮ ਕੋਰਟ ਨੇ ਹਰਿਆਣਾ ਸਮੇਤ ਦਿੱਲੀ ਅਤੇ ਪੰਜਾਬ ਵਿਚ ਵਿਗੜ ਆਬੋਹਵਾ ‘ਤੇ ਚਿੰਤਾ ਪ੍ਰਗਟਾਈ ਹੈ। ਹੁਣ ਪਰਾਲੀ ਸਾੜਨ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੁਝ ਲੋਕ ਇਸ ‘ਤੇ ਰਾਜਨੀਤੀ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਹਰਿਆਣਾ ‘ਚ ਕਾਫੀ ਕੰਟਰੋਲ ਕੀਤਾ ਹੈ…ਪਰਾਲੀ ਇਕ ਵਪਾਰਕ ਉਤਪਾਦ ਬਣ ਗਈ ਹੈ ਅਤੇ ਇਸ ਦਾ ਮੁੱਲ ਮਿਲਦਾ ਹੈ। ਮੈਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਜੇਕਰ ਸਾਡੇ ਵੱਲੋ ਕਿਸੇ ਤਰਾਂ ਦੀ ਕੋਈ ਵੀ iਲੋੜ ਹੋਵੇ ਤਾਂ ਅਸੀਂ ਆਪਣੀ ਸਹਾਇਤਾ ਦੇਣ ਲਈ ਹਮੇਸ਼ਾ ਤਿਆਰ ਹਾਂ। ਇਹ ਕੋਈ ਸਿਆਸੀ ਮੁੱਦਾ ਨਹੀਂ ਹੈ…”
ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਲਗਾਤਾਰ ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਕਾਰਨ ਭਿਵਾਨੀ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਵਿੱਚ 8 ਤੋਂ 11 ਨਵੰਬਰ ਤੱਕ ਸਾਰੇ ਪ੍ਰੀ-ਸਕੂਲ, ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ (ਅਰਥਾਤ ਨਰਸਰੀ ਤੋਂ ਪੰਜਵੀਂ ਜਮਾਤ ਤੱਕ) ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਹ ਹੁਕਮ ਪ੍ਰਾਈਵੇਟ ਅਤੇ ਸਰਕਾਰੀ ਦੋਵਾਂ ਸਕੂਲਾਂ ‘ਤੇ ਲਾਗੂ ਹਨ।
ਡੀਸੀ ਨੇ ਨਗਰ ਕੌਂਸਲ, ਨਗਰ ਪਾਲਿਕਾ, ਐਸ.ਐਸ.ਆਈ.ਆਈ.ਡੀ.ਸੀ., ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਸਬੰਧਤ ਵਿਭਾਗਾਂ ਨੂੰ ਜ਼ਿਲ੍ਹੇ ਵਿੱਚ ਉਸਾਰੀ ਵਾਲੀਆਂ ਥਾਵਾਂ ਅਤੇ ਉਦਯੋਗਿਕ ਇਕਾਈਆਂ ਦੀ ਨਿਯਮਤ ਤੌਰ ’ਤੇ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਜੇਕਰ GRAP ਨਿਯਮਾਂ ਦੀ ਅਣਦੇਖੀ ਕਰਕੇ ਕੋਈ ਵੀ ਬੇਨਿਯਮੀਆਂ ਅਤੇ ਲਾਪਰਵਾਹੀ ਪਾਈ ਜਾਂਦੀ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਚਲਾਨ ਵੀ ਕੀਤੇ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...