November 11, 2026, 2:43 pm
----------- Advertisement -----------
HomeNewsBreaking Newsਫਾਇਰਿੰਗ ਤੋਂ ਬਾਅਦ CM ਸ਼ਿੰਦੇ ਨੇ ਸਲਮਾਨ ਖਾਨ ਨਾਲ ਫੋਨ 'ਤੇ ਕੀਤੀ...

ਫਾਇਰਿੰਗ ਤੋਂ ਬਾਅਦ CM ਸ਼ਿੰਦੇ ਨੇ ਸਲਮਾਨ ਖਾਨ ਨਾਲ ਫੋਨ ‘ਤੇ ਕੀਤੀ ਗੱਲ, ਪੜ੍ਹੋ ਵੇਰਵਾ

Published on

----------- Advertisement -----------

ਮੁੰਬਈ, 14 ਅਪ੍ਰੈਲ 2024 – ਬਾਲੀਵੁਡ ਸੁਪਰਸਟਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਐਤਵਾਰ ਸਵੇਰੇ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਸਲਮਾਨ ਦਾ ਗਲੈਕਸੀ ਅਪਾਰਟਮੈਂਟ ਬਾਂਦਰਾ ਵਿੱਚ ਹੈ, ਜਿੱਥੇ ਉਹ ਰਹਿੰਦੇ ਹਨ। ਘਟਨਾ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਭਿਨੇਤਾ ਸਲਮਾਨ ਖਾਨ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੁੰਬਈ ਪੁਲਿਸ ਕਮਿਸ਼ਨਰ ਨਾਲ ਗੱਲਬਾਤ ਕੀਤੀ ਅਤੇ ਸਲਮਾਨ ਖਾਨ ਦੀ ਸੁਰੱਖਿਆ ਵਧਾਉਣ ਦਾ ਸੁਝਾਅ ਦਿੱਤਾ। ਇਸ ਦੌਰਾਨ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਦੋਂ ਜਾਣਕਾਰੀ ਸਾਹਮਣੇ ਆਵੇਗੀ, ਇਹ ਤੁਹਾਡੇ ਲੋਕਾਂ ਨੂੰ ਦਿੱਤੀ ਜਾਵੇਗੀ, ਸਿਰਫ ਅੰਦਾਜ਼ੇ ਲਗਾਉਣ ਦੀ ਕੋਈ ਲੋੜ ਨਹੀਂ ਹੈ।

ਗੋਲੀਬਾਰੀ ਦੀ ਘਟਨਾ ‘ਤੇ ਸ਼ਿਵ ਸੈਨਾ (ਯੂਬੀਟੀ) ਦੇ ਨੇਤਾ ਸੰਜੇ ਰਾਉਤ ਦਾ ਕਹਿਣਾ ਹੈ ਕਿ ਸੂਬੇ ‘ਚ ਕਾਨੂੰਨ ਵਿਵਸਥਾ ਖਤਰੇ ‘ਚ ਹੈ। ਗ੍ਰਹਿ ਮੰਤਰੀ ਕਿੱਥੇ ਹਨ ? ਉਹ 24 ਘੰਟੇ ਚੋਣ ਮੋਡ ਵਿੱਚ ਹਨ, ਕਦੇ ਦਿੱਲੀ ਵਿੱਚ ਅਤੇ ਕਦੇ ਕਿਤੇ-ਕਦੇ ਕਿਤੇ। ਅਮਨ-ਕਾਨੂੰਨ ਦੀ ਸੰਭਾਲ ਕੌਣ ਕਰੇਗਾ ?

ਸ਼ਿਵ ਸੈਨਾ ਨੇਤਾ ਪ੍ਰਿਅੰਕਾ ਚਤੁਰਵੇਦੀ ਨੇ ਕਿਹਾ ਕਿ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਅਤੇ ਇਹ ਨਾਜਾਇਜ਼ ਸਰਕਾਰ ਮਹਾਰਾਸ਼ਟਰ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਨਾ ਸਿਰਫ ਹੈਰਾਨ ਕਰਨ ਵਾਲੀ ਹੈ, ਬਲਕਿ ਇਹ ਰਾਜਨੀਤੀ ਤੋਂ ਵੱਧ ਸ਼ਾਸਨ ‘ਤੇ ਧਿਆਨ ਦੇਣ ਦੀ ਉਨ੍ਹਾਂ ਦੀ ਅਸਮਰੱਥਾ ਨੂੰ ਵੀ ਦਰਸਾਉਂਦੀ ਹੈ।

ਐਨਸੀਪੀ ਨੇਤਾ ਸੁਪ੍ਰਿਆ ਸੁਲੇ ਨੇ ਕਿਹਾ ਕਿ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਸਾਹਮਣੇ ਵਾਪਰੀ ਘਟਨਾ ਮੰਦਭਾਗੀ ਹੈ। ਜੇਕਰ ਮੁੰਬਈ ਵਰਗੇ ਸ਼ਹਿਰ ‘ਚ ਸਲਮਾਨ ਖਾਨ ਦੇ ਘਰ ਦੇ ਸਾਹਮਣੇ ਇਸ ਤਰ੍ਹਾਂ ਗੋਲੀਬਾਰੀ ਹੁੰਦੀ ਹੈ ਤਾਂ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ। ਇਹ ਗ੍ਰਹਿ ਮੰਤਰੀ ਦੀ ਨਾਕਾਮੀ ਹੈ। ਮਹਾਰਾਸ਼ਟਰ ਵਿੱਚ ਅਪਰਾਧ ਵਧੇ ਹਨ। ਇਹ ਗੱਲ ਅਸੀਂ ਨਹੀਂ ਸਗੋਂ ਕੇਂਦਰ ਸਰਕਾਰ ਨੇ ਕਹੀ ਹੈ। ਅਜਿਹੇ ਅੰਕੜੇ ਗ੍ਰਹਿ ਮੰਤਰੀ ਨੂੰ ਦਿੱਤੇ ਗਏ ਹਨ।

ਡੀਸੀਪੀ ਰਾਜਤਿਲਕ ਰੋਸ਼ਨ ਨੇ ਕਿਹਾ ਕਿ ਮੁੰਬਈ ਦੀ ਬਾਂਦਰਾ ਪੁਲਿਸ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਰਹੀ ਹੈ। ਪੁਲੀਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ। ਮੁਲਜ਼ਮਾਂ ਨੂੰ ਫੜਨ ਲਈ 15 ਤੋਂ ਵੱਧ ਟੀਮਾਂ ਬਣਾਈਆਂ ਗਈਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੇ ਸਮੇਂ ਸਲਮਾਨ ਖਾਨ ਘਰ ਦੇ ਅੰਦਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...