ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਕਿ 10 ਅਗਸਤ ਨੂੰ ਰਾਜੂ ਨੂੰ ਜਿਮ ‘ਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਪਿਛਲੇ 41 ਦਿਨਾਂ ਤੋਂ ਵੈਂਟੀਲੇਟਰ ‘ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਰਾਜੂ ਸ੍ਰੀਵਾਸਤਵ ਨੇ ਅੱਜ ਦੁਨੀਆ ਨੂੰ ਅਲਵਿਦਾ ਆਖ ਦਿੱਤਾ। ਜਦੋਂ ਤੋਂ ਰਾਜੂ ਸ਼੍ਰੀਵਾਸਤਵ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ, ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਹਰ ਕੋਈ ਨਮ ਅੱਖਾਂ ਨਾਲ ਰਾਜੂ ਨੂੰ ਸ਼ਰਧਾਂਜਲੀ ਦੇ ਰਿਹਾ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜੂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ”ਪ੍ਰਸਿੱਧ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਜੀ ਦੇ ਦਿਹਾਂਤ ਤੋਂ ਮੈਂ ਬਹੁਤ ਦੁਖੀ ਹਾਂ। ਉਹ ਇੱਕ ਨਿਪੁੰਨ ਕਲਾਕਾਰ ਹੋਣ ਦੇ ਨਾਲ-ਨਾਲ ਇੱਕ ਬਹੁਤ ਹੀ ਜਿੰਦਾ ਦਿਲ ਵਿਅਕਤੀ ਵੀ ਸਨ। ਉਹ ਸਮਾਜਿਕ ਖੇਤਰ ਵਿੱਚ ਵੀ ਬਹੁਤ ਸਰਗਰਮ ਸਨ। ਉਨ੍ਹਾਂ ਦੇ ਦੁਖੀ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ
ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸ਼ਰਧਾਂਜਲੀ ਭੇਟ ਕੀਤੀ ਹੈ ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ”ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ਬਾਰੇ ਸੁਨ ਕੇ ਬਹੁਤ ਦੁੱਖ ਲੱਗਿਆ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਨਾਲ ਮੇਰੀ ਸੰਵੇਦਨਾ ਹੈ।
----------- Advertisement -----------
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਤਾਇਆ ਦੁੱਖ
Published on
----------- Advertisement -----------
----------- Advertisement -----------












