November 6, 2026, 6:19 am
----------- Advertisement -----------
HomeNewsLatest Newsਕਾਂਗਰਸ ਨੇ "ਟਾਸਕ ਫੋਰਸ-2024" ਦਾ ਕੀਤਾ ਗਠਨ

ਕਾਂਗਰਸ ਨੇ “ਟਾਸਕ ਫੋਰਸ-2024” ਦਾ ਕੀਤਾ ਗਠਨ

Published on

----------- Advertisement -----------

ਉਦੈਪੁਰ ‘ਚ ਆਯੋਜਿਤ ਚਿੰਤਨ ਸ਼ਿਵਿਰ ਤੋਂ ਬਾਅਦ ਕਾਂਗਰਸ ਨੇ ਸਿਆਸੀ ਮਾਮਲਿਆਂ ਦੇ ਗਰੁੱਪ(Political Affairs Group) ਅਤੇ ਟਾਸਕ ਫੋਰਸ-2024 ਦਾ ਗਠਨ ਕੀਤਾ ਹੈ। ਰਾਹੁਲ ਗਾਂਧੀ ਨੂੰ ਜਿੱਥੇ ਸਿਆਸੀ ਮਾਮਲਿਆਂ ਦੇ ਗਰੁੱਪ(Political Affairs Group) ਵਿੱਚ ਸ਼ਾਮਲ ਕੀਤਾ ਗਿਆ ਹੈ, ਉੱਥੇ ਹੀ ਪ੍ਰਿਅੰਕਾ ਗਾਂਧੀ ਨੂੰ ਟਾਸਕ ਫੋਰਸ-2024 ਦਾ ਮੈਂਬਰ ਬਣਾਇਆ ਗਿਆ ਹੈ। ਟਾਸਕ ਫੋਰਸ ਵਿੱਚ ਪੀ ਚਿਦੰਬਰਮ, ਮੁਕੁਲ ਵਾਸਨਿਕ, ਜੈਰਾਮ ਰਮੇਸ਼, ਕੇਸੀ ਵੇਣੂਗੋਪਾਲ, ਅਜੈ ਮਾਕਨ, ਪ੍ਰਿਅੰਕਾ ਗਾਂਧੀ, ਰਣਦੀਪ ਸੁਰਜੇਵਾਲਾ, ਸੁਨੀਲ ਕੋਂਗੋਲੂ ਨੂੰ ਸ਼ਾਮਲ ਕੀਤਾ ਗਿਆ ਹੈ। ਕਾਂਗਰਸ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਟਾਸਕ ਫੋਰਸ ਦੇ ਹਰੇਕ ਮੈਂਬਰ ਨੂੰ ਸੰਗਠਨ, ਸੰਚਾਰ ਅਤੇ ਮੀਡੀਆ, ਵਿੱਤ ਅਤੇ ਚੋਣ ਪ੍ਰਬੰਧਨ ਨਾਲ ਸਬੰਧਤ ਕੰਮ ਸੌਂਪਿਆ ਜਾਵੇਗਾ। ਇਨ੍ਹਾਂ ਮੈਂਬਰਾਂ ਦੀਆਂ ਆਪਣੀਆਂ ਟੀਮਾਂ ਹੋਣਗੀਆਂ।
ਇਸ ਤੋਂ ਇਲਾਵਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਕਈ ਬਾਗੀ ਆਗੂਆਂ ਨੂੰ ਵੀ ਥਾਂ ਦਿੱਤੀ ਹੈ। ਇਨ੍ਹਾਂ ਦੋਵਾਂ ਧੜਿਆਂ ਤੋਂ ਇਲਾਵਾ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ “ਭਾਰਤ ਜੋੜੋ ਯਾਤਰਾ” ਲਈ ਕੇਂਦਰੀ ਸੰਗਠਨ ਦੀ ਵੀ ਸਥਾਪਨਾ ਕੀਤੀ ਹੈ। ਦਿਗਵਿਜੇ ਸਿੰਘ, ਸਚਿਨ ਪਾਇਲਟ, ਸ਼ਸ਼ੀ ਥਰੂਰ, ਰਣਵੀਤ ਸਿੰਘ ਬਿੱਟੂ, ਕੇਜੇ ਜਾਰਜ, ਜੋਤੀ ਮਨੀ, ਪ੍ਰਦਯੁਤ ਬੋਲਦੋਲੋਈ, ਜੀਤੂ ਪਟਵਾਰੀ, ਸਲੀਮ ਅਹਿਮਦ ਨੂੰ ਇਸ ਵਿੱਚ ਥਾਂ ਮਿਲੀ ਹੈ।
ਕਾਂਗਰਸ ਵੱਲੋਂ ਬਣਾਏ ਗਏ ਸਿਆਸੀ ਮਾਮਲਿਆਂ ਦੇ ਗਰੁੱਪ ਵਿੱਚ ਰਾਹੁਲ ਗਾਂਧੀ, ਮਲਿਕਾਅਰਜੁਨ ਖੜਗੇ, ਗੁਲਾਮ ਨਬੀ ਅਜ਼ਾਦੀ, ਅੰਬਿਕਾ ਸੋਨੀ, ਦਿਗਵਿਜੇ ਸਿੰਘ, ਆਨੰਦ ਸ਼ਰਮਾ, ਕੇਸੀ ਵੇਣੂਗੋਪਾਲ, ਜਤਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...