September 20, 2026, 8:42 pm
----------- Advertisement -----------
HomeNewsNational-Internationalਕਾਂਗਰਸ ਹਾਈਕਮਾਨ ਨੇ ਆਪਣੇ ਲੋਕਸਭਾ ਮੈਂਬਰਾਂ ਤੇ ਵਿਧਾਇਕਾਂ ਨੂੰ ਕੀਤਾ ਦਿੱਲੀ ਤਲਬ

ਕਾਂਗਰਸ ਹਾਈਕਮਾਨ ਨੇ ਆਪਣੇ ਲੋਕਸਭਾ ਮੈਂਬਰਾਂ ਤੇ ਵਿਧਾਇਕਾਂ ਨੂੰ ਕੀਤਾ ਦਿੱਲੀ ਤਲਬ

Published on

----------- Advertisement -----------

ਕਾਂਗਰਸ ਹਾਈਕਮਾਨ ਨੇ ਦੇਸ਼ ਦੇ ਆਪਣੇ ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਹੈ। ਦੱਸ ਦਈਏ ਕਿ 23 ਜੂਨ ਨੂੰ ਸੋਨੀਆ ਗਾਂਧੀ ਈਡੀ ਸਾਹਮਣੇ ਪੇਸ਼ ਹੋਣਗੇ। ਕਾਂਗਰਸ ਦੇ ਵੱਡੇ ਨੇਤਾ 23 ਜੂਨ ਨੂੰ ਦਿੱਲੀ ਵਿਚ ਵੱਡਾ ਪ੍ਰਦਰਸ਼ਨ ਕਰ ਸਕਦੇ ਹਨ। ਕਾਂਗਰਸ ਦੇ ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੇ ਦਿੱਲੀ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ
ਜ਼ਿਕਰਯੋਗ ਹੈ ਕਿ ਨੈਸ਼ਨਲ ਹੈਰਾਲਡ ਮਾਮਲੇ ‘ਚ ਮੰਗਲਵਾਰ ਨੂੰ ਈਡੀ ਨੇ ਰਾਹੁਲ ਗਾਂਧੀ ਤੋਂ ਪੰਜਵੇਂ ਦਿਨ ਪੁੱਛਗਿੱਛ ਕੀਤੀ। ਸਵੇਰ ਤੋਂ ਲਗਾਤਾਰ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਰਾਹੁਲ ਗਾਂਧੀ ਨੂੰ ਕਰੀਬ 8.15 ਵਜੇ 30 ਮਿੰਟ ਦਾ ਬ੍ਰੇਕ ਮਿਲਿਆ। ਦੇਰ ਰਾਤ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਹੁਣ ਰਾਹੁਲ ਤੋਂ ਅੱਜ ਯਾਨੀ ਬੁੱਧਵਾਰ ਨੂੰ ਪੁੱਛਗਿੱਛ ਨਹੀਂ ਹੋਵੇਗੀ।
ਦੱਸ ਦਈਏ ਕਿ ਬੁੱਧਵਾਰ ਨੂੰ ਦਿੱਲੀ ਦੀ ਟ੍ਰੈਫਿਕ ਵਿਵਸਥਾ ‘ਚ ਫਿਰ ਤੋਂ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਟ੍ਰੈਫਿਕ ਪੁਲਿਸ ਨੇ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਦਿੱਲੀ ਦੇ ਮੋਤੀ ਲਾਲ ਨਹਿਰੂ ਮਾਰਗ, ਅਕਬਰ ਰੋਡ, ਜਨਪਥ ਅਤੇ ਮਾਨਸਿੰਘ ਰੋਡ ‘ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਾਹਨਾਂ ਦੀ ਆਵਾਜਾਈ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਲੋਕਾਂ ਨੂੰ ਇਨ੍ਹਾਂ ਰਸਤਿਆਂ ‘ਤੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਟਰੈਫਿਕ ਦੇ ਵਿਸ਼ੇਸ਼ ਪ੍ਰਬੰਧਾਂ ਕਾਰਨ ਇਹ ਬਦਲਾਅ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...