ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਏ ਕੇ ਐਂਟਨੀ ਦੇ ਬੇਟੇ ਅਨਿਲ ਐਂਟਨੀ ਵੀਰਵਾਰ ਨੂੰ ਕੇਰਲ ਭਾਜਪਾ ‘ਚ ਸ਼ਾਮਲ ਹੋ ਗਏ। ਅਨਿਲ ਐਂਟਨੀ ਨੇ 2002 ਦੇ ਗੁਜਰਾਤ ਦੰਗਿਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬੀਬੀਸੀ ਦੀ ਇੱਕ ਦਸਤਾਵੇਜ਼ੀ ਫਿਲਮ ਦੇ ਵਿਵਾਦ ਤੋਂ ਬਾਅਦ ਜਨਵਰੀ ਵਿੱਚ ਕਾਂਗਰਸ ਛੱਡ ਦਿੱਤੀ ਸੀ। ਅਨਿਲ ਨਵੀਂ ਦਿੱਲੀ ‘ਚ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਏ। ਕੇਰਲ ਭਾਜਪਾ ਪ੍ਰਧਾਨ ਕੇ. ਸੁਰੇਂਦਰਨ ਵੀ ਇਸ ਮੌਕੇ ਹਾਜ਼ਰ ਸਨ।
ਭਾਜਪਾ ਚ ਸ਼ਾਮਿਲ ਹੋਣ ਤੋਂ ਬਾਅਦ ਅਨਿਲ ਐਂਟਨੀ ਨੇ ਕਿਹਾ- ਮੈਂ ਕਿਸੇ ਖਾਸ ਪਰਿਵਾਰ ਲਈ ਨਹੀਂ, ਆਮ ਲੋਕਾਂ ਲਈ ਕੰਮ ਕਰਨਾ ਚਾਹੁੰਦਾ ਹਾਂ। ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦੇ ਪ੍ਰਧਾਨ ਮੰਤਰੀ ਮੋਦੀ ਦੇ ਟੀਚੇ ਨੂੰ ਪੂਰਾ ਕਰਨ ਲਈ ਕੰਮ ਕਰਨਾ ਹੈ।
----------- Advertisement -----------
ਕਾਂਗਰਸ ਨੇਤਾ ਏ ਕੇ ਐਂਟਨੀ ਦਾ ਪੁੱਤਰ ਅਨਿਲ ਐਂਟਨੀ ਭਾਜਪਾ ‘ਚ ਸ਼ਾਮਿਲ
Published on
----------- Advertisement -----------
----------- Advertisement -----------












