June 16, 2026, 4:56 pm
----------- Advertisement -----------
HomeNewsLatest Newsਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸੀ ਆਗੂ ਦੀ ਦਿਲ ਦਾ ਦੌਰਾ ਪੈਣ ਕਾਰਨ...

ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸੀ ਆਗੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Published on

----------- Advertisement -----------

ਅੱਜ ਭਾਰਤ ਜੋੜੋ ਯਾਤਰਾ ਦਾ 62ਵਾਂ ਦਿਨ ਹੈ। ਇਸ ਵਿਚਕਾਰ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਨੇਤਾ ਕ੍ਰਿਸ਼ਨਕਾਂਤ ਪਾਂਡੇ ਦੀ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਂਦੇੜ ‘ਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਕਾਂਗਰਸ ਸੇਵਾ ਦਲ ਦੇ ਜਨਰਲ ਸਕੱਤਰ ਕ੍ਰਿਸ਼ਨਕਾਂਤ ਪਾਂਡੇ ਹੱਥ ‘ਚ ਝੰਡਾ ਲੈ ਕੇ ਚੱਲ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ। ਕਾਂਗਰਸ ਨੇਤਾ ਰਾਹੁਲ ਗਾਂਧੀ, ਜੈਰਾਮ ਰਮੇਸ਼ ਸਮੇਤ ਪਾਰਟੀ ਦੇ ਕਈ ਨੇਤਾਵਾਂ ਨੇ ਪਾਂਡੇ ਦੇ ਦੇਹਾਂਤ ‘ਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ।

ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਾਂਡੇ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ ਕਿ “ਕਾਂਗਰਸ ਸੇਵਾ ਦਲ ਦੇ ਜਨਰਲ ਸਕੱਤਰ ਕ੍ਰਿਸ਼ਨਕਾਂਤ ਪਾਂਡੇ ਜੀ ਦੀ ਮੌਤ ਪੂਰੇ ਕਾਂਗਰਸ ਪਰਿਵਾਰ ਲਈ ਬਹੁਤ ਦੁਖਦ ਹੈ। ਮੈਂ ਉਨ੍ਹਾਂ ਦੇ ਪਰਿਵਾਰਕ ਮੈਂਬਰਾ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...