June 27, 2026, 11:26 pm
----------- Advertisement -----------
HomeNewsLatest Newsਕਾਂਗਰਸੀ ਆਗੂ ਪਵਨ ਖੇੜਾ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ...

ਕਾਂਗਰਸੀ ਆਗੂ ਪਵਨ ਖੇੜਾ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

Published on

----------- Advertisement -----------

ਪੁਲਿਸ ਵੱਲੋਂ ਕਾਂਗਰਸੀ ਆਗੂ ਪਵਨ ਖੇੜਾ ਦੀ ਗ੍ਰਿਫ਼ਤਾਰੀ ਤੋਂ ਕੁਝ ਸਮੇਂ ਬਾਅਦ ਹੀ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਪਵਨ ਖੇੜਾ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਐਫਆਈਆਰ ਨੂੰ ਇਕੱਠੇ ਜੋੜਨ ਦੀ ਪਟੀਸ਼ਨ ‘ਤੇ ਅਸਾਮ ਪੁਲਿਸ ਅਤੇ ਯੂਪੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ।
ਦੱਸ ਦਈਏ ਕਿ ਅੱਜ ਰਾਏਪੁਰ ਵਿੱਚ ਕਾਂਗਰਸ ਇਜਲਾਸ ਵਿੱਚ ਜਾ ਰਹੇ ਪਾਰਟੀ ਦੇ ਕੌਮੀ ਬੁਲਾਰੇ ਪਵਨ ਖੇੜਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇੱਕ ਦਿਨ ਪਹਿਲਾਂ ਹੀ ਅਸਾਮ ਪੁਲਿਸ ਨੇ ਦੀਮਾਪੁਰ ਵਿੱਚ ਫਿਰਕੂ ਅਸ਼ਾਂਤੀ ਅਤੇ ਰਾਸ਼ਟਰੀ ਸੁਰੱਖਿਆ ਲਈ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਖੇੜਾ ਨੂੰ ਵੀਰਵਾਰ ਸਵੇਰੇ ਦਿੱਲੀ ਪੁਲਿਸ ਨੇ ਫਲਾਈਟ ਤੋਂ ਉਤਾਰ ਲਿਆ ਸੀ। ਖੇੜਾ ਰਾਏਪੁਰ ‘ਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਕਾਂਗਰਸ ਸੈਸ਼ਨ ‘ਚ ਹਿੱਸਾ ਲੈਣ ਜਾ ਰਹੇ ਸਨ। ਇਸ ਕਾਰਵਾਈ ਦੇ ਵਿਰੋਧ ‘ਚ ਫਲਾਈਟ ‘ਚ ਮੌਜੂਦ ਹੋਰ ਕਾਂਗਰਸੀ ਨੇਤਾਵਾਂ ਨੇ ਭਾਜਪਾ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਜਹਾਜ਼ ਤੋਂ ਹੇਠਾਂ ਉਤਰ ਕੇ ਵਿਰੋਧ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਖੇੜਾ ਦੀ ਗ੍ਰਿਫਤਾਰੀ ਨੂੰ ਲੈ ਕੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਸੁਪਰੀਮ ਕੋਰਟ ਪਹੁੰਚੇ। ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਦੁਪਹਿਰ 3 ਵਜੇ ਸੁਣਵਾਈ ਸ਼ੁਰੂ ਕੀਤੀ ਅਤੇ ਲਗਭਗ 35 ਮਿੰਟ ਤੱਕ ਸੁਣਵਾਈ ਤੋਂ ਬਾਅਦ ਪਵਨ ਖੇੜਾ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...