August 16, 2026, 2:45 am
----------- Advertisement -----------
HomeNewsAutomobilesਪੈਟਰੋਲ, ਡੀਜ਼ਲ ਦੀਆ ਵੱਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਵਿਆਪੀ ਪ੍ਰਦਰਸ਼ਨ

ਪੈਟਰੋਲ, ਡੀਜ਼ਲ ਦੀਆ ਵੱਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਵਿਆਪੀ ਪ੍ਰਦਰਸ਼ਨ

Published on

----------- Advertisement -----------

ਚੋਣਾਂ ਖ਼ਤਮ ਹੁੰਦਿਆਂ ਹੀ ਦੇਸ਼ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਸੱਤਵੇਂ ਅਸਮਾਨ ‘ਤੇ ਪਹੁੰਚ ਗਈਆਂ ਹਨ। 10 ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 9 ਵਾਰ ਵਾਧਾ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦੇ ਖਿਲਾਫ ਕਾਂਗਰਸ ਪਾਰਟੀ ਵੀਰਵਾਰ ਨੂੰ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਇਸ ਪ੍ਰਦਰਸ਼ਨ ਵਿੱਚ ਰਾਹੁਲ ਗਾਂਧੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਸੜਕਾਂ ‘ਤੇ ਉਤਰ ਆਏ ਹਨ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਪਿਛਲੇ 10 ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 9 ਵਾਰ ਵਾਧਾ ਕੀਤਾ ਗਿਆ ਹੈ ਅਤੇ ਇਸ ਦਾ ਨਤੀਜਾ ਮੱਧ ਵਰਗ ਅਤੇ ਗਰੀਬ ਲੋਕਾਂ ‘ਤੇ ਪੈਂਦਾ ਹੈ। ਸਾਡੀ ਮੰਗ ਹੈ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਬੰਦ ਕਰੇ। ਸਾਡਾ ਵਿਰੋਧ ਦੇਸ਼ ਭਰ ਵਿੱਚ ਚੱਲੇਗਾ ਅਤੇ ਲੰਬੇ ਸਮੇਂ ਤੱਕ ਚੱਲੇਗਾ।
ਇਸ ਦੇ ਨਾਲ ਹੀ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਕਿਹਾ ਕਿ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਹਰ ਚੀਜ਼ ਦੀ ਕੀਮਤ ਵਧ ਜਾਂਦੀ ਹੈ। ਜਦੋਂ ਦੁਨੀਆਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਸਭ ਤੋਂ ਘੱਟ ਸਨ, ਉਦੋਂ ਵੀ ਇਹ ਸਰਕਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਸੀ। 101 ਰੁਪਏ ਦਾ ਤੇਲ ਭਰਵਾਉਣ ‘ਤੇ 52 ਰੁਪਏ ਆਬਕਾਰੀ ਟੈਕਸ ਵਜੋਂ ਸਰਕਾਰ ਨੂੰ ਜਾ ਰਿਹਾ ਹੈ। ਦੱਸ ਦਈਏ ਕਿ ਧਰਨੇ ਦੌਰਾਨ ਆਗੂਆ ਵੱਲੋਂ ‘ਚੋਣ ਖਤਮ ਲੁੱਟ ਚੱਲੂ’ ਦੇ ਨਾਅਰੇ ਵੀ ਲਗਾਏ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...