June 16, 2026, 5:06 pm
----------- Advertisement -----------
HomeNewsLatest News2 ਅਕਤੂਬਰ ਤੋਂ ਪਹਿਲਾਂ 'ਭਾਰਤ ਜੋੜੋ' ਯਾਤਰਾ ਸ਼ੁਰੂ ਕਰ ਸਕਦੀ ਹੈ ਕਾਂਗਰਸ

2 ਅਕਤੂਬਰ ਤੋਂ ਪਹਿਲਾਂ ‘ਭਾਰਤ ਜੋੜੋ’ ਯਾਤਰਾ ਸ਼ੁਰੂ ਕਰ ਸਕਦੀ ਹੈ ਕਾਂਗਰਸ

Published on

----------- Advertisement -----------

ਚੰਡੀਗੜ੍ਹ, 14 ਜੁਲਾਈ : ਮੋਦੀ ਸਰਕਾਰ ਅਤੇ ਭਾਜਪਾ ਵੱਲੋਂ ਲੋਕਤੰਤਰ, ਦੇਸ਼ ਦੇ ਸੰਵਿਧਾਨ, ਰਾਸ਼ਟਰੀ ਸੰਸਥਾਵਾਂ ਅਤੇ ਸਮਾਜਿਕ ਢਾਂਚੇ ‘ਤੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ 2 ਅਕਤੂਬਰ ਤੋਂ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ, ਜੋ ਪਹਿਲਾਂ ਸ਼ੁਰੂ ਕੀਤੀ ਜਾ ਸਕਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਵਿਖੇ ਸੂਬਿਆਂ ਦੇ ਪ੍ਰਧਾਨਾਂ ਅਤੇ ਪ੍ਰਮੁੱਖ ਸੰਗਠਨਾਂ ਦੀ ਏ.ਆਈ.ਸੀ.ਸੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਤੋਂ ਬਾਅਦ ਖੁਲਾਸਾ ਕੀਤਾ ਕਿ ਪਹਿਲਾਂ ਉਦੈਪੁਰ ਚਿੰਤਨ ਸ਼ਿਵਿਰ ਦੌਰਾਨ 2 ਅਕਤੂਬਰ, 2022 ਤੋਂ ‘ਨਵ ਸੰਕਲਪ’ ਤਹਿਤ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ 3500 ਕਿਲੋਮੀਟਰ ਦੇ ਘੇਰੇ ਨੂੰ ਕਵਰ ਕਰੇਗੀ ਅਤੇ 12 ਸੂਬਿਆਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਲੰਘੇਗੀ। ਇਹ ਪੈਦਲ ਯਾਤਰਾ ਹੋਵੇਗੀ। ਇਸ ਦੌਰਾਨ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਕੈਡਰ ਹਾਜ਼ਰ ਰਹੇਗਾ। ਇਸਦੇ ਤਹਿਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਈ ਹੋਰ ਯਾਤਰਾਵਾਂ ਮੁੱਖ ਪਦ ਯਾਤਰਾ ‘ਚ ਸ਼ਾਮਲ ਹੋਣਗੀਆਂ। ਵੜਿੰਗ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਇੰਡੀਅਨ ਨੈਸ਼ਨਲ ਕਾਂਗਰਸ ਉਨ੍ਹਾਂ ਸਾਰਿਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੀ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜੀ, ਜਿਨ੍ਹਾਂ ਨੇ ਫੁੱਟ ਪਾਉਣ ਅਤੇ ਰਾਜ ਕਰਨ ਦੀ ਰਾਜਨੀਤੀ ਨੂੰ ਹਰਾਇਆ, ਜਿਨ੍ਹਾਂ ਨੇ ਦੇਸ਼ ਨੂੰ ਆਪਣਾ ਮਹਾਨ ਸੰਵਿਧਾਨ ਦਿੱਤਾ ਅਤੇ ਜਿਨ੍ਹਾਂ ਨੇ ਭਾਰਤ ਨੂੰ ਤਰੱਕੀ, ਖੁਸ਼ਹਾਲੀ, ਸਮਾਜਿਕ ਨਿਆਂ ਅਤੇ ਆਪਸੀ ਭਾਈਚਾਰੇ ਦੇ ਮਾਰਗ ਤੇ ਅੱਗੇ ਵਧਾਇਆ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਯਾਤਰਾ ਹਰ ਉਸ ਭਾਰਤੀ ਨੂੰ ਇਕਜੁੱਟ ਕਰੇਗੀ ਜੋ ਨਫ਼ਰਤ, ਕੱਟੜਤਾ ਅਤੇ ਵੰਡ ਦੀ ਰਾਜਨੀਤੀ ਦੇ ਖ਼ਿਲਾਫ਼ ਲੜਨ ਲਈ ਵਚਨਬੱਧ ਹੈ ਅਤੇ ਜੋ ਇਹ ਮੰਨਦਾ ਹੈ ਕਿ ਲੋਕਾਂ ਨੂੰ ਵੰਡਣ ਦੀ ਰਾਜਨੀਤੀ ਕਰਨ ਦੀ ਬਜਾਏ ਪ੍ਰਸ਼ਾਸਨ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਤਾਂ ਜੋ ਕਰੋੜਾਂ ਨੌਜਵਾਨਾਂ ਨੂੰ ਬੇਹਤਰ ਨੌਕਰੀਆਂ ਮਿਲਣ, ਜ਼ਰੂਰੀ ਵਸਤਾਂ ਦੀਆਂ ਦਰਾਂ ‘ਤੇ ਕਰੋੜਾਂ ਪਰਿਵਾਰਾਂ ‘ਤੇ ਬੋਝ ਨੂੰ ਘਟਾਇਆ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਈ ਜਾਵੇ ਅਤੇ ਆਦਿਵਾਸੀਆਂ, ਦਲਿਤਾਂ ਅਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਲਈ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਲਈ ਸਾਡੇ ਪਾਣੀ, ਜੰਗਲ ਅਤੇ ਜ਼ਮੀਨ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...