ਮਹਾਰਾਸ਼ਟਰ ਦੇ ਨਾਂਦੇੜ ਤੋਂ ਕਾਂਗਰਸ ਦੇ ਸੰਸਦ ਮੈਂਬਰ ਵਸੰਤ ਚਵਾਨ ਦਾ ਸੋਮਵਾਰ ਸਵੇਰੇ 3 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੇ 64 ਸਾਲ ਦੀ ਉਮਰ ਵਿੱਚ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਡੇਢ ਸਾਲ ਤੋਂ ਡਾਇਲਸਿਸ ‘ਤੇ ਸੀ। ਉਨ੍ਹਾਂ ਦੇ ਦੋਵੇਂ ਗੁਰਦੇ ਫੇਲ ਹੋ ਚੁੱਕੇ ਸਨ। 15 ਅਗਸਤ ਨੂੰ ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਹੋਣ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਾਂਦੇੜ ਦੇ ਇਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਇਸ ਤੋਂ ਬਾਅਦ ਡਾਕਟਰ ਦੀ ਸਲਾਹ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਹੈਦਰਾਬਾਦ ਭੇਜ ਦਿੱਤਾ ਗਿਆ। ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ,ਉਨ੍ਹਾਂ ਨੇ ਕਾਂਗਰਸ ਵੱਲੋਂ ਚੋਣ ਲੜੀ ਅਤੇ ਤਤਕਾਲੀ ਸੰਸਦ ਮੈਂਬਰ ਪ੍ਰਤਾਪਰਾਓ ਚਿਖਲੀਕਰ ਨੂੰ ਹਰਾਇਆ। ਅਸ਼ੋਕ ਚਵਾਨ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਸੰਤ ਚਵਾਨ ਦੀ ਜਿੱਤ ਨੂੰ ਅਹਿਮ ਮੰਨਿਆ ਜਾ ਰਿਹਾ ਸੀ।
----------- Advertisement -----------
ਨਾਂਦੇੜ ਤੋਂ ਕਾਂਗਰਸ ਦੇ ਸੰਸਦ ਮੈਂਬਰ ਵਸੰਤ ਚਵਾਨ ਦਾ ਦਿਹਾਂਤ
Published on
----------- Advertisement -----------
----------- Advertisement -----------












