ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਹੁਣ ਤੱਕ ਦਾਅਵੇਦਾਰਾਂ ‘ਚੋਂ ਤਿੰਨ ਵੱਡੇ ਚਿਹਰੇ ਦਿਗਵਿਜੇ ਸਿੰਘ, ਸ਼ਸ਼ੀ ਥਰੂਰ ਅਤੇ ਮੱਲਿਕਾਰਜੁਨ ਖੜਗੇ ਸਾਹਮਣੇ ਆ ਚੁੱਕੇ ਹਨ। ਦੱਸ ਦਈਏ ਕਿ ਦਿਗਵਿਜੇ ਸਿੰਘ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਦੌੜ ਤੋਂ ਬਾਹਰ ਹੋ ਗਏ ਹਨ। ਇਸ ਦਾ ਐਲਾਨ ਉਨ੍ਹਾਂ ਨੇ ਖੁਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਤਾ ਹੁੰਦਾ ਕਿ ਖੜਗੇ ਇਸ ਦੌੜ ‘ਚ ਖੜ੍ਹੇ ਹਨ ਤਾਂ ਉਹ ਚੋਣਾਂ ਲਈ ਨਾਮਜ਼ਦਗੀ ਪੱਤਰ ਵੀ ਨਾ ਖਰੀਦਦੇ।
ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਨਾਮਜ਼ਦਗੀ ਪ੍ਰਕਿਰਿਆ ਦੁਪਹਿਰ 3 ਵਜੇ ਤੱਕ ਚਲੇਗੀ। ਮਲਿਕਾਰਜੁਨ ਖੜਗੇ ਵੀ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨਗੇ। ਉਹ ਦੁਪਹਿਰ 12:30 ਵਜੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਕਾਂਗਰਸ ਪ੍ਰਧਾਨ ਦੀ ਚੋਣ ਲਈ ਐਲਾਨੇ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 24 ਸਤੰਬਰ ਤੋਂ ਸ਼ੁਰੂ ਹੋ ਕੇ 30 ਸਤੰਬਰ ਤੱਕ ਜਾਰੀ ਰਹੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਹੈ। ਇੱਕ ਤੋਂ ਵੱਧ ਉਮੀਦਵਾਰ ਹੋਣ ਦੀ ਸੂਰਤ ਵਿੱਚ 17 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 19 ਅਕਤੂਬਰ ਨੂੰ ਐਲਾਨੇ ਜਾਣਗੇ।
----------- Advertisement -----------
Congress President Election: ਦਿਗਵਿਜੇ ਸਿੰਘ ਨਹੀਂ ਲੜਨਗੇ ਕਾਂਗਰਸ ਪ੍ਰਧਾਨ ਦੀ ਚੋਣ
Published on
----------- Advertisement -----------
----------- Advertisement -----------












