July 30, 2026, 5:41 am
----------- Advertisement -----------
HomeNewsLatest Newsਦਿੱਲੀ : ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋਈ ਖ਼ਤਮ

ਦਿੱਲੀ : ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋਈ ਖ਼ਤਮ

Published on

----------- Advertisement -----------

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਦੇਸ਼ ਭਰ ਵਿੱਚ ਇੱਕੋ ਸਮੇਂ ਵੋਟਿੰਗ ਖ਼ਤਮ ਹੋ ਗਈ ਹੈ। ਸੋਨੀਆ ਗਾਂਧੀ, ਮਨਮੋਹਨ ਸਿੰਘ, ਰਾਹੁਲ ਗਾਂਧੀ ਅਤੇ ਅਸ਼ੋਕ ਗਹਿਲੋਤ ਸਮੇਤ ਕਈ ਦਿੱਗਜ ਨੇਤਾਵਾਂ ਨੇ ਪ੍ਰਧਾਨ ਦੇ ਅਹੁਦੇ ਲਈ ਵੋਟ ਪਾਈ। ਕਾਂਗਰਸ ਹੈੱਡਕੁਆਰਟਰ ‘ਚ ਵੋਟਿੰਗ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਲੰਬੇ ਸਮੇ ਤੋਂ ਨਵੇਂ ਪ੍ਰਧਾਨ ਦੀ ਉਡੀਕ ਸੀ। ਚੋਣ ਖਤਮ ਹੋਣ ਤੋਂ ਬਾਅਦ ਚੋਣ ਇੰਚਾਰਜ ਮਧੂਸੂਦਨ ਮਿਸਤਰੀ ਸ਼ਾਮ 5 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਦੱਸ ਦਈਏ ਕਿ ਇਸ ਚੋਣ ਮੁਕਾਬਲੇ ਵਿੱਚ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਆਹਮੋ-ਸਾਹਮਣੇ ਹਨ। 22 ਸਾਲ ਬਾਅਦ ਹੋ ਰਹੀਆਂ ਚੋਣਾਂ ਦੇ ਨਤੀਜੇ 19 ਅਕਤੂਬਰ ਨੂੰ ਆਉਣਗੇ।
ਕਰਨਾਟਕ ‘ਚ ਥਰੂਰ ਦੀ ਉਮੀਦਵਾਰੀ ‘ਤੇ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਜੋ ਵੀ ਅਸੀਂ ਇੱਕ ਦੂਜੇ ਨੂੰ ਕਿਹਾ ਉਹ ਦੋਸਤਾਨਾ ਹੈ। ਅਸੀਂ ਦੋਵਾਂ ਨੇ ਮਿਲ ਕੇ ਪਾਰਟੀ ਬਣਾਉਣੀ ਹੈ। ਉਨ੍ਹਾਂ ਕਿਹਾ, “ਵੋਟ ਦੇਣ ਤੋਂ ਪਹਿਲਾਂ, ਸ਼ਸ਼ੀ ਥਰੂਰ ਨੇ ਮੈਨੂੰ ਫ਼ੋਨ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮੈਂ ਵੀ ਉਨ੍ਹਾਂ ਦੀ ਸ਼ੁਭਕਾਮਨਾਵਾਂ ਦਿੱਤੀਆਂ।”
ਕਾਂਗਰਸ ਪ੍ਰਧਾਨ ਅਹੁਦੇ ਦੇ ਉਮੀਦਵਾਰ ਸ਼ਸ਼ੀ ਥਰੂਰ ਨੇ ਵੋਟਿੰਗ ਤੋਂ ਪਹਿਲਾਂ ਕਿਹਾ, “ਮੇਰਾ ਮੰਨਣਾ ਹੈ ਕਿ ਕਾਂਗਰਸ ਪਾਰਟੀ ਦੀ ਕਿਸਮਤ ਪਾਰਟੀ ਵਰਕਰਾਂ ਦੇ ਹੱਥਾਂ ‘ਚ ਹੈ। ਖੜਗੇ ‘ਤੇ ਉਨ੍ਹਾਂ ਕਿਹਾ, ‘ਸਾਡੇ ਸਾਹਮਣੇ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ ਕਿਉਂਕਿ ਪਾਰਟੀ ਆਗੂ ਅਤੇ ਹੋਰ ਸਾਧਨ ਕਿਸੇ ਹੋਰ ਉਮੀਦਵਾਰ ਕੋਲ ਹਨ।’ ਥਰੂਰ ਨੇ ਕਿਹਾ, ਕਾਂਗਰਸ ਦੇ ਮੁੜ ਸੁਰਜੀਤ ਹੋਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨੇ ਦੱਸਿਆ, ”ਅੱਜ ਮੈਂ ਖੜਗੇ ਨਾਲ ਗੱਲ ਕੀਤੀ ਅਤੇ ਕਿਹਾ ਕਿ ਜੋ ਵੀ ਹੋ ਰਿਹਾ ਹੈ, ਅਸੀਂ ਸਹਿਯੋਗੀ ਅਤੇ ਦੋਸਤ ਬਣੇ ਰਹਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...