September 19, 2026, 8:37 pm
----------- Advertisement -----------
HomeNewsLatest Newsਸੀ.ਐਮ ਅਸ਼ੋਕ ਗਹਿਲੋਤ ਨਹੀਂ ਲੜਨਗੇ ਕਾਂਗਰਸ ਪ੍ਰਧਾਨ ਦੀ ਚੋਣ

ਸੀ.ਐਮ ਅਸ਼ੋਕ ਗਹਿਲੋਤ ਨਹੀਂ ਲੜਨਗੇ ਕਾਂਗਰਸ ਪ੍ਰਧਾਨ ਦੀ ਚੋਣ

Published on

----------- Advertisement -----------

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਸੋਨੀਆ ਗਾਂਧੀ ਨਾਲ ਮੀਟਿੰਗ ਖਤਮ ਹੋ ਗਈ ਹੈ। ਸਭ ਤੋਂ ਮਜ਼ਬੂਤ ​​ਦਾਅਵੇਦਾਰ ਮੰਨੇ ਜਾ ਰਹੇ ਅਸ਼ੋਕ ਗਹਿਲੋਤ ਨੇ ਹੁਣ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।
ਮੀਟਿੰਗ ਤੋਂ ਬਾਅਦ ਉਨ੍ਹਾਂ ਐਲਾਨ ਕੀਤਾ ਕਿ ਉਹ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਉਹ ਨਹੀਂ ਜਾਣਦੇ ਕਿ ਉਹ ਮੁੱਖ ਮੰਤਰੀ ਬਣੇ ਰਹਿਣਗੇ ਜਾਂ ਨਹੀਂ। ਉਨ੍ਹਾਂ ਕਿਹਾ ਕਿ ਬੀਤੇ ਦਿਨ ਜੋ ਵੀ ਹੋਇਆ ਉਸ ਲਈ ਮੈਂ ਸੋਨੀਆ ਜੀ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 50 ਸਾਲਾਂ ਵਿੱਚ ਇੰਦਰਾ ਗਾਂਧੀ ਜੀ ਅਤੇ ਰਾਜੀਵ ਜੀ ਤੋਂ ਬਾਅਦ ਸੋਨੀਆ ਜੀ ਦੇ ਸਮੇਂ ਤੋਂ ਹੀ ਮੈਂ ਇੱਕ ਵਫ਼ਾਦਾਰ ਸਿਪਾਹੀ ਵਜੋਂ ਕੰਮ ਕੀਤਾ ਹੈ। ਮੈਨੂੰ ਹਮੇਸ਼ਾ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ, ਭਾਵੇਂ ਉਹ ਸੂਬਾ ਪ੍ਰਧਾਨ ਹੋਵੇ ਜਾਂ ਕੇਂਦਰੀ ਮੰਤਰੀ ਜਾਂ ਸੋਨੀਆ ਜੀ ਦੇ ਆਸ਼ੀਰਵਾਦ ਨਾਲ ਮੈਂ ਤੀਜੀ ਵਾਰ ਮੁੱਖ ਮੰਤਰੀ ਬਣਿਆ ਹਾਂ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪਿਛਲੇ ਦਿਨੀ ਜੋ ਕੁਝ ਵੀ ਹੋਇਆ ਉਸ ਨੇ ਮੈਨੂੰ ਹਿਲਾ ਕੇ ਰੱਖ ਦਿੱਤਾ ਹੈ।

ਦੱਸ ਦਈਏ ਕਿ ਕਾਂਗਰਸ ਪ੍ਰਧਾਨ ਦੀ ਚੋਣ ਲਈ ਐਲਾਨੇ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 24 ਸਤੰਬਰ ਤੋਂ ਸ਼ੁਰੂ ਹੋ ਕੇ 30 ਸਤੰਬਰ ਤੱਕ ਜਾਰੀ ਰਹੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਹੈ। ਇੱਕ ਤੋਂ ਵੱਧ ਉਮੀਦਵਾਰ ਹੋਣ ਦੀ ਸੂਰਤ ਵਿੱਚ 17 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 19 ਅਕਤੂਬਰ ਨੂੰ ਐਲਾਨੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...