ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਰਾਹੁਲ ਗਾਂਧੀ ਤੋਂ ਲੈ ਕੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਤੱਕ ਦੇ ਨਾਮ ਸ਼ਾਮਲ ਹਨ। ਰਾਹੁਲ ਨੂੰ ਇਕ ਵਾਰ ਫਿਰ ਵਾਇਨਾਡ ਤੋਂ ਉਮੀਦਵਾਰ ਬਣਾਇਆ ਗਿਆ ਹੈ, ਬਘੇਲ ਰਾਜਨੰਦਗਾਓਂ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਪਾਰਟੀ ਨੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਰਹੇ ਤਾਮਰਧਵਾਜ ਸਾਹੂ ਨੂੰ ਮਹਾਸਮੁੰਦ ਤੋਂ ਮੌਕਾ ਦਿੱਤਾ ਹੈ।
ਕਾਂਗਰਸ ਦੀ ਪਹਿਲੀ ਸੂਚੀ ਵਿੱਚ 15 ਉਮੀਦਵਾਰ ਜਨਰਲ ਵਰਗ ਦੇ, 24 ਉਮੀਦਵਾਰ ਐਸਸੀ-ਐਸਟੀ, ਓਬੀਸੀ ਅਤੇ ਘੱਟ ਗਿਣਤੀ ਵਰਗ ਦੇ ਹਨ। ਇਨ੍ਹਾਂ ‘ਚ 12 ਉਮੀਦਵਾਰ 50 ਸਾਲ ਤੋਂ ਘੱਟ ਉਮਰ ਦੇ ਹਨ।













