September 11, 2026, 4:24 am
----------- Advertisement -----------
HomeNewsBreaking Newsਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ

ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ

Published on

----------- Advertisement -----------


ਦਿੱਲੀ ‘ਚ ਲੋਕ ਸਭਾ ਚੋਣਾਂ ਤੋਂ ਠੀਕ 28 ਦਿਨ ਪਹਿਲਾਂ ਐਤਵਾਰ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖਿਆ ਹੈ।

ਦੱਸ ਦਈਏ ਕਿ 4 ਪੰਨਿਆਂ ਦੀ ਚਿੱਠੀ ‘ਚ ਉਨ੍ਹਾਂ ਲਿਖਿਆ- ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗਠਜੋੜ ਦੇ ਖਿਲਾਫ ਹੈ, ਜਿਸ ਦਾ ਗਠਨ ਕਾਂਗਰਸ ਪਾਰਟੀ ‘ਤੇ ਭ੍ਰਿਸ਼ਟਾਚਾਰ ਦੇ ਝੂਠੇ, ਮਨਘੜਤ ਅਤੇ ਭੈੜੇ ਦੋਸ਼ ਲਗਾਉਣ ਦੇ ਆਧਾਰ ‘ਤੇ ਕੀਤਾ ਗਿਆ ਸੀ। ਇਸ ਦੇ ਬਾਵਜੂਦ ਪਾਰਟੀ ਨੇ ਦਿੱਲੀ ‘ਚ ‘ਆਪ’ ਨਾਲ ਗਠਜੋੜ ਕਰਨ ਦਾ ਫੈਸਲਾ ਕੀਤਾ।

ਸੂਤਰਾਂ ਮੁਤਾਬਕ ਲਵਲੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਨਵੇਂ ਪ੍ਰਧਾਨ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕਾਂਗਰਸ ਨੇ 31 ਅਗਸਤ 2023 ਨੂੰ ਲਵਲੀ ਨੂੰ ਪ੍ਰਧਾਨ ਬਣਾਇਆ ਸੀ।

ਨਾਲ ਹੀ ਲਵਲੀ ਦੇ ਅਸਤੀਫੇ ਤੋਂ ਬਾਅਦ ਹੁਣ ਪਾਰਟੀ ਆਗੂਆਂ ਵਿੱਚ ਮਤਭੇਦ ਸਾਹਮਣੇ ਆ ਗਏ ਹਨ। ਓਖਲਾ ਤੋਂ ਦੋ ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਆਸਿਫ ਮੁਹੰਮਦ ਖਾਨ ਨੇ ਕਿਹਾ ਕਿ ਪਾਰਟੀ ‘ਚ ਮਤਭੇਦ ਹੋ ਸਕਦੇ ਹਨ। ਜੇਕਰ ਲਵਲੀ ਨਿਰਾਸ਼ ਹੁੰਦੇ ਅਤੇ ਅਸਤੀਫਾ ਦੇਣਾ ਚਾਹੁੰਦੇ ਤਾਂ ਉਹ ਚੁੱਪਚਾਪ ਆਪਣਾ ਅਸਤੀਫਾ ਮੱਲਿਕਾਰਜੁਨ ਖੜਗੇ ਨੂੰ ਸੌਂਪ ਦਿੰਦੇ।

ਇਸਤੋਂ ਇਲਾਵਾ ਉਨ੍ਹਾਂ ਨੇ ਖੜਗੇ ਨੂੰ ਭੇਜੇ ਪੱਤਰ ਵਿੱਚ ਜਿਸ ਤਰ੍ਹਾਂ ਦੇ ਕਾਰਨਾਂ ਦਾ ਜ਼ਿਕਰ ਕੀਤਾ ਹੈ। ਜੇਕਰ ਉਸ ਦੀ ਨੀਅਤ ਬੁਰੀ ਨਾ ਹੁੰਦੀ ਤਾਂ ਉਹ ਚੁੱਪਚਾਪ ਅਸਤੀਫਾ ਦੇ ਦਿੰਦਾ। ਇਕ ਤਰ੍ਹਾਂ ਨਾਲ ਉਨ੍ਹਾਂ ਨੇ ਮੀਡੀਆ ਨੂੰ ਖੁੱਲ੍ਹ ਕੇ ਜੋ ਪੱਤਰ ਜਾਰੀ ਕੀਤਾ ਹੈ, ਉਸ ਦਾ ਸਿੱਧਾ ਫਾਇਦਾ ਭਾਜਪਾ ਨੂੰ ਹੋ ਰਿਹਾ ਹੈ।

ਮੈਂ ਸਿਰਫ਼ ਇੰਨਾ ਹੀ ਕਹਿ ਸਕਦਾ ਹਾਂ ਕਿ ਭਾਜਪਾ ਇੱਕ-ਦੋ ਦਿਨਾਂ ਵਿੱਚ ਹਰਸ਼ ਮਲਹੋਤਰਾ ਦੀ ਥਾਂ ਲਵਲੀ ਨੂੰ ਪੂਰਬੀ ਦਿੱਲੀ ਤੋਂ ਆਪਣਾ ਉਮੀਦਵਾਰ ਐਲਾਨ ਦੇਵੇਗੀ। ਆਸਿਫ਼ ਮੁਹੰਮਦ ਦੇ ਇਸ ਬਿਆਨ ਤੋਂ ਬਾਅਦ ਲਵਲੀ ਦੇ ਸਮਰਥਕਾਂ ਨੇ ਮੀਡੀਆ ਦੇ ਸਾਹਮਣੇ ਉਨ੍ਹਾਂ ਦੀ ਜੰਮ ਕੇ ਹੰਗਾਮਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...