July 30, 2026, 5:36 am
----------- Advertisement -----------
HomeNewsLatest Newsਦਿੱਲੀ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ: ਖੜਗੇ ਨੇ ਕਿਹਾ- ਦੇਸ਼...

ਦਿੱਲੀ ‘ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ: ਖੜਗੇ ਨੇ ਕਿਹਾ- ਦੇਸ਼ ਭਰ ‘ਚ ਜਾਤੀ ਜਨਗਣਨਾ ਦੀ ਮੰਗ ਚੁੱਕਾਂਗੇ

Published on

----------- Advertisement -----------

ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਦਿੱਲੀ ਸਥਿਤ ਕਾਂਗਰਸ ਦਫ਼ਤਰ ਵਿੱਚ ਹੋਈ। ਬੈਠਕ ‘ਚ ਸੋਨੀਆ ਗਾਂਧੀ, ਪ੍ਰਧਾਨ ਮਲਿਕਾਅਰਜੁਨ ਖੜਗੇ ਸਮੇਤ ਹੋਰ ਕਾਂਗਰਸ ਨੇਤਾ ਮੌਜੂਦ ਸਨ। ਮੀਟਿੰਗ ਦੌਰਾਨ, ਖੜਗੇ ਨੇ ਕਿਹਾ- ਕਲਿਆਣਕਾਰੀ ਯੋਜਨਾਵਾਂ ਵਿੱਚ ਉਚਿਤ ਭਾਗੀਦਾਰੀ ਲਈ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਥਿਤੀ ਬਾਰੇ ਸਮਾਜਿਕ-ਆਰਥਿਕ ਅੰਕੜਿਆਂ ਦਾ ਹੋਣਾ ਜ਼ਰੂਰੀ ਹੈ। ਕਾਂਗਰਸ ਦੇਸ਼ ਵਿਆਪੀ ਜਾਤੀ ਜਨਗਣਨਾ ਦੀ ਮੰਗ ਲਗਾਤਾਰ ਉਠਾ ਰਹੀ ਹੈ ਪਰ ਭਾਜਪਾ ਇਸ ਮੁੱਦੇ ‘ਤੇ ਚੁੱਪ ਹੈ।
ਬੈਠਕ ਤੋਂ ਬਾਅਦ ਖੜਗੇ ਨੇ ਕਿਹਾ ਕਿ 2024 ‘ਚ ਸੱਤਾ ‘ਚ ਆਉਣ ਤੋਂ ਬਾਅਦ ਅਸੀਂ ਓਬੀਸੀ ਔਰਤਾਂ ਦੀ ਸਿਆਸੀ ਹਿੱਸੇਦਾਰੀ ਯਕੀਨੀ ਬਣਾ ਕੇ ਮਹਿਲਾ ਰਾਖਵਾਂਕਰਨ ਲਾਗੂ ਕਰਾਂਗੇ। ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਪਾਰਟੀ ਲਈ ਇਹ ਜ਼ਰੂਰੀ ਹੈ ਕਿ ਉਹ ਸੁਚੇਤ ਤਾਲਮੇਲ, ਅਨੁਸ਼ਾਸਨ ਅਤੇ ਏਕਤਾ ਨਾਲ ਕੰਮ ਕਰੇ। ਸਾਨੂੰ ਰਾਜਸਥਾਨ, ਛੱਤੀਸਗੜ੍ਹ, ਐਮ.ਪੀ., ਤੇਲੰਗਾਨਾ, ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਭਾਵੀ ਰਣਨੀਤੀ ਬਣਾਉਣੀ ਹੋਵੇਗੀ।
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼, ਕਰਨਾਟਕ ਵਿੱਚ ਹੋਈ ਨਿਰਣਾਇਕ ਜਿੱਤ ਤੋਂ ਬਾਅਦ ਕਾਡਰ ਵਿੱਚ ਨਵਾਂ ਉਤਸ਼ਾਹ ਹੈ, ਇਸ ਲਈ ਅਸੀਂ ਚੋਣਾਂ ਜਿੱਤਣ ਲਈ ਆਪਣੀ ਪੂਰੀ ਤਾਕਤ ਲਗਾ ਦੇਵਾਂਗੇ। ਤਿੰਨ ਮੀਟਿੰਗਾਂ ਤੋਂ ਬਾਅਦ I.N.D.I.A ਗਠਜੋੜ ਦੀ ਮਜ਼ਬੂਤੀ ਦਾ ਅਸਰ ਪੀਐਮ ਮੋਦੀ ਦੇ ਭਾਸ਼ਣਾਂ ‘ਤੇ ਸਾਫ਼ ਨਜ਼ਰ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...