ਭਾਰਤ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਅਗਲੇ ਹਫਤੇ ਤੋਂ ਚੀਨ ਸਮੇਤ 6 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ‘ਤੇ ਸਖਤੀ ਵਧ ਸਕਦੀ ਹੈ। ਸਿਹਤ ਮੰਤਰਾਲੇ ਦੇ ਸੂਤਰਾਂ ਅਨੁਸਾਰ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ, ਥਾਈਲੈਂਡ ਅਤੇ ਸਿੰਗਾਪੁਰ ਤੋਂ ਆਉਣ ਵਾਲੇ ਯਾਤਰੀਆਂ ਨੂੰ ਏਅਰ ਸੁਵਿਧਾ ਫਾਰਮ ਭਰਨਾ ਅਤੇ 72 ਘੰਟੇ ਪਹਿਲਾਂ ਨੈਗੇਟਿਵ ਆਰਟੀ-ਪੀਸੀਆਰ ਰਿਪੋਰਟ ਦਿਖਾਉਣਾ ਲਾਜ਼ਮੀ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਵਿੱਚ ਜਨਵਰੀ ਦੇ ਅੱਧ ਵਿੱਚ ਕੋਰੋਨਾ ਦੇ ਮਾਮਲੇ ਵੱਧ ਸਕਦੇ ਹਨ। ਪਿਛਲੇ ਰੁਝਾਨਾਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਹੈ ਕਿ ਅਗਲੇ 40 ਦਿਨ ਦੇਸ਼ ਲਈ ਮੁਸ਼ਕਲ ਹੋਣਗੇ।ਅਜਿਹੇ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।
----------- Advertisement -----------
ਚੀਨ ਸਮੇਤ 6 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ‘ਤੇ ਵਧੇਗੀ ਸਖਤੀ
Published on
----------- Advertisement -----------
----------- Advertisement -----------












