ਬਾਪੂ ਆਸਾਰਾਮ ਦੇ ਆਸ਼ਰਮ ਵਿੱਚ ਰਹਿਣ ਦੌਰਾਨ ਉਸਦੇ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤੇ ਜਾਣ ਦੇ ਨੌਂ ਸਾਲ ਤੋਂ ਵੱਧ ਸਮੇਂ ਬਾਅਦ, ਗਾਂਧੀਨਗਰ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਆਸਾਰਾਮ ਨੂੰ ਦੋਸ਼ੀ ਠਹਿਰਾਇਆ ਅਤੇ ਮੰਗਲਵਾਰ ਨੂੰ ਬਾਪੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਦੱਸ ਦੇਈਏ ਕਿ ਸਾਲ 2013 ‘ਚ ਆਸਾਰਾਮ ‘ਤੇ ਦੋ ਭੈਣਾਂ ਨੇ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਸੀ।
ਇਸ ਤੋਂ ਪਹਿਲਾਂ ਵਿਸ਼ੇਸ਼ ਸਰਕਾਰੀ ਵਕੀਲ ਆਰਸੀ ਕੋਡੇਕਰ ਨੇ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਆਸਾਰਾਮ ਨੂੰ ਉਮਰ ਕੈਦ ਅਤੇ ਭਾਰੀ ਜੁਰਮਾਨਾ ਲਗਾਇਆ ਜਾਵੇ। ਉਨ੍ਹਾਂ ਕਿਹਾ ਸੀ ਕਿ ਅਸੀਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਪੀੜਤ ਨੂੰ ਮੁਆਵਜ਼ਾ ਦਿੱਤਾ ਜਾਵੇ। ਫਿਲਹਾਲ ਅਦਾਲਤ ਨੇ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ 50 ਹਜ਼ਾਰ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ।
----------- Advertisement -----------
ਬਲਾਤਕਾਰ ਮਾਮਲੇ ‘ਚ ਬਾਪੂ ਆਸਾਰਾਮ ਨੂੰ ਉਮਰ ਕੈਦ ਦੀ ਸਜਾ
Published on
----------- Advertisement -----------
----------- Advertisement -----------












