ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹੁਣ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਤੇ ਨਜ਼ਰ ਨਹੀਂ ਆਵੇਗੀ।
ਮਿਲੀ ਜਾਣਕਾਰੀ ਅਨੁਸਾਰ ਜਿਹਨਾਂ ਵੀ ਰਾਜਾਂ ਵਿੱਚ ਅਗਲੇ ਮਹੀਨੇ ਚੋਣਾਂ ਹੋਣ ਵਾਲੀਆਂ ਹਨ, ਉਥੇ ਵੈਕਸੀਨੇਸ਼ਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਦੀ ਫੋਟੋ ਹਟਾ ਦਿੱਤੀ ਜਾਵੇਗੀ।

ਦੱਸਣਯੋਗ ਹੈ ਹੈ ਕਿ ਯੂਪੀ, ਪੰਜਾਬ, ਉਤਰਾਖ਼ੰਡ, ਮਣੀਪੁਰ ਅਤੇ ਗੋਆ ਵਿੱਚ ਵਿਧਾਨਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਦੇ ਨਾਲ ਹੀ ਚੋਣ ਜਾਬਤਾ ਲਾਗੂ ਹੋ ਚੁੱਕਿਆ ਹੈ, ਜਿਸ ਤਹਿਤ ਇਹ ਕਦਮ ਚੁੱਕਿਆ ਗਿਆ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕੋਵਿਨ ਪਲੇਟਫਾਰਮ ਵਿੱਚ ਅਜਿਹਾ ਬਦਲਾਅ ਕੀਤਾ ਗਿਆ ਹੈ, ਜਿਸ ਨਾਲ ਇਹਨਾਂ ਰਾਜਾਂ ਵਿੱਚ ਵੈਕਸੀਨੇਸ਼ਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਦੀ ਫੋਟੋ ਨਹੀਂ ਆਵੇਗੀ।












