July 27, 2026, 7:31 pm
----------- Advertisement -----------
HomeNewsLatest Newsਬੀਜੇਪੀ ਸਾਂਸਦ ਹੋਏ ਸਾਈਬਰ ਧੋਖਾਧੜੀ ਦੇ ਸ਼ਿਕਾਰ, ਠੱਗਾਂ ਨੇ ਖਾਤੇ 'ਚੋਂ ਉਡਾਏ...

ਬੀਜੇਪੀ ਸਾਂਸਦ ਹੋਏ ਸਾਈਬਰ ਧੋਖਾਧੜੀ ਦੇ ਸ਼ਿਕਾਰ, ਠੱਗਾਂ ਨੇ ਖਾਤੇ ‘ਚੋਂ ਉਡਾਏ 10 ਲੱਖ ਰੁਪਏ

Published on

----------- Advertisement -----------

ਅੱਜ ਕਲ ਦੇਸ਼ ਵਿੱਚ ਆਏ ਦਿਨ ਸਾਈਬਰ ਫਰਾਡ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਬੀਜੇਪੀ ਸਾਂਸਦ ਰਾਜੂ ਬਿਸਟਾ ਦੇ ਸਾਈਬਰ ਫਰਾਡ ਦਾ ਮਾਮਲਾ ਸਾਹਮਣੇ ਆਇਆ ਹੈ। ਸੰਸਦ ਮੈਂਬਰ ਦਾ ਨਾਂ ਲੈ ਕੇ ਸਾਈਬਰ ਠੱਗਾਂ ਨੇ ਉਨ੍ਹਾਂ ਦੀ ਕੰਪਨੀ ਸੂਰਿਆ ਰੋਸ਼ਨੀ ਲਿਮਟਿਡ ਦੇ ਖਾਤੇ ‘ਚੋਂ 10 ਲੱਖ ਰੁਪਏ ਕਢਵਾ ਲਏ। ਫਿਲਹਾਲ ਇਸ ਮਾਮਲੇ ‘ਚ ਐੱਫ.ਆਈ.ਆਰ ਦਰਜ ਕਰ ਲਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਰਾਜੂ ਬਿਸਟਾ ਪੱਛਮੀ ਬੰਗਾਲ ਦੀ ਦਾਰਜੀਲਿੰਗ ਸੀਟ ਤੋਂ ਸੰਸਦ ਮੈਂਬਰ ਹਨ। ਇਸ ਤੋਂ ਇਲਾਵਾ ਉਹ ਭਾਜਪਾ ਦੇ ਰਾਸ਼ਟਰੀ ਬੁਲਾਰੇ ਵੀ ਹਨ।
ਸੂਰਿਆ ਕੰਪਨੀ ਦੇ ਸੀਜੀਐਮ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਅਣਜਾਣ ਨੰਬਰ ਤੋਂ ਵਟਸਐਪ ਮੈਸੇਜ ਆਇਆ ਅਤੇ ਪੈਸੇ ਟਰਾਂਸਫਰ ਕਰਨ ਲਈ ਕਿਹਾ ਗਿਆ। ਸੀਜੀਐਮ ਨੇ ਦੱਸਿਆ ਕਿ ਜਿਸ ਨੰਬਰ ਤੋਂ ਉਨ੍ਹਾਂ ਨੂੰ ਵਟਸਐਪ ਮੈਸੇਜ ਆਇਆ ਅਤੇ ਪੈਸੇ ਮੰਗੇ, ਉਸ ਨੰਬਰ ਦੇ ਵਟਸਐਪ ਅਕਾਊਂਟ ‘ਤੇ ਰਾਜੂ ਬਿਸਟਾ ਦੀ ਫੋਟੋ ਲੱਗੀ ਹੋਈ ਸੀ। ਅਜਿਹੇ ‘ਚ ਉਸ ਨੂੰ ਲੱਗਾ ਕਿ ਸੰਸਦ ਮੈਂਬਰ ਰਾਜੂ ਨੇ ਹੀ ਪੈਸੇ ਮੰਗੇ ਹਨ ਅਤੇ ਉਸ ਨੇ 10 ਲੱਖ ਰੁਪਏ ਟਰਾਂਸਫਰ ਕਰ ਦਿੱਤੇ।

ਜ਼ਿਕਰਯੋਗ ਹੈ ਕਿ ਅਜਿਹਾ ਹੀ ਮਾਮਲਾ ਕੁਝ ਦਿਨ ਪਹਿਲਾ ਪੰਜਾਬ ਦੇ ਖੰਨਾ ਤੋਂ ਵੀ ਸਾਹਮਣੇ ਆਇਆ ਸੀ ਜਿਥੇ ਕਿ ਆਪ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਦੀ ਜਾਅਲੀ ਫੇਸਬੁੱਕ ਆਈਡੀ ਬਣਾ ਕੇ ਠੱਗਾਂ ਦੁਆਰਾ ਵਿਧਾਇਕ ਤਰੁਣਪ੍ਰੀਤ ਦੇ ਦੋਸਤਾਂ ਤੋਂ ਪੈਸੇ ਮੰਗੇ ਗਏ। ਇਸ ਦੌਰਾਨ ਠੱਗਾਂ ਨੇ 30000 ਰੁਪਏ ਦੀ ਮੰਗ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...