October 17, 2026, 11:24 am
----------- Advertisement -----------
HomeNewsBreaking Newsਲੀਬੀਆ 'ਚ ਡੇਨੀਅਲ ਤੂਫਾਨ, 2 ਦਿਨਾਂ 'ਚ 150 ਦੀ ਮੌ+ਤ, 200 ਲੋਕ...

ਲੀਬੀਆ ‘ਚ ਡੇਨੀਅਲ ਤੂਫਾਨ, 2 ਦਿਨਾਂ ‘ਚ 150 ਦੀ ਮੌ+ਤ, 200 ਲੋਕ ਲਾਪਤਾ

Published on

----------- Advertisement -----------
  • ਸਰਕਾਰ ਨੇ ਪਹਿਲਾਂ ਲਾਈ ਐਮਰਜੈਂਸੀ ਅਤੇ ਫਿਰ ਲਾਇਆ ਕਰਫਿਊ

ਨਵੀਂ ਦਿੱਲੀ, 12 ਸਤੰਬਰ 2023 – ਲੀਬੀਆ ‘ਚ ਤੂਫਾਨ ਡੈਨੀਅਲ ਕਾਰਨ ਪਿਛਲੇ ਦੋ ਦਿਨਾਂ ‘ਚ 150 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 200 ਲੋਕ ਲਾਪਤਾ ਹਨ। ਭਾਰੀ ਮੀਂਹ ਅਤੇ ਤੂਫਾਨੀ ਹਵਾਵਾਂ ਕਾਰਨ ਬਚਾਅ ਕਾਰਜਾਂ ‘ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਹਤ ਮੰਤਰੀ ਅਬਦੁਲ ਜਲੀਲ ਨੇ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ।

ਦੇਸ਼ ਦੇ ਪੂਰਬੀ ਹਿੱਸੇ ਵਿੱਚ ਹਜ਼ਾਰਾਂ ਘਰ ਅਜਿਹੇ ਹਨ ਜਿੱਥੇ ਦੋ ਦਿਨਾਂ ਤੋਂ ਬਿਜਲੀ ਨਹੀਂ ਹੈ। ਇਕ ਰਿਪੋਰਟ ਮੁਤਾਬਕ ਪੁਰਾਣੀ ਇਮਾਰਤ ਦੇ ਡਿੱਗਣ ਨਾਲ ਉਸ ਵਿਚ ਰਹਿ ਰਹੇ ਸਾਰੇ 12 ਲੋਕਾਂ ਦੀ ਮੌਤ ਹੋ ਗਈ। ਸਰਕਾਰ ਨੇ ਇਸ ਤੋਂ ਪਹਿਲਾਂ ਜ਼ਿਆਦਾਤਰ ਹਿੱਸਿਆਂ ਵਿਚ ਐਮਰਜੈਂਸੀ ਲਗਾ ਦਿੱਤੀ ਸੀ। ਹੁਣ ਇੱਥੇ ਕਰਫਿਊ ਲਗਾ ਦਿੱਤਾ ਗਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਲੀਬੀਆ ‘ਚ ਪੰਜ ਦਿਨਾਂ ਤੋਂ ਮੀਂਹ ਪੈ ਰਿਹਾ ਸੀ ਪਰ ਸ਼ਨੀਵਾਰ ਅਤੇ ਐਤਵਾਰ ਨੂੰ ਇੱਥੇ ਤੇਜ਼ ਹਵਾਵਾਂ ਚੱਲੀਆਂ ਅਤੇ ਇਸ ਤੋਂ ਬਾਅਦ ਵੱਡੇ ਸ਼ਹਿਰਾਂ ‘ਚ ਵੀ ਹੜ੍ਹ ਆ ਗਏ। ਦੇਸ਼ ਦੇ ਪੂਰਬੀ ਹਿੱਸੇ ਵਿੱਚ ਸਭ ਤੋਂ ਮਾੜੀ ਸਥਿਤੀ ਹੈ। ਇੱਥੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਕਰੀਬ ਇੱਕ ਹਫ਼ਤੇ ਤੋਂ ਬੰਦ ਹਨ। ਸਰਕਾਰ ਦੇ ਕਈ ਮੰਤਰੀ ਵੀ ਆਪਣੇ ਦਫ਼ਤਰ ਨਹੀਂ ਪਹੁੰਚ ਸਕੇ।

ਇਹ ਮੀਂਹ ਡੈਨੀਅਲ ਤੂਫਾਨ ਕਾਰਨ ਹੋ ਰਿਹਾ ਹੈ। ਪਿਛਲੇ ਹਫ਼ਤੇ ਵੀ ਯੂਰਪ ਵਿੱਚ ਇਸ ਤੂਫ਼ਾਨ ਕਾਰਨ 18 ਲੋਕਾਂ ਦੀ ਮੌਤ ਹੋ ਗਈ ਸੀ। ਹਾਲਾਂਕਿ ਇਸ ਸਮੇਂ ਲੀਬੀਆ ਵਿੱਚ ਕਰਫਿਊ ਲਗਾ ਦਿੱਤਾ ਗਿਆ ਸੀ। ਸਰਕਾਰ ਦਾ ਕਹਿਣਾ ਹੈ ਕਿ ਕੁਝ ਲੋਕ ਸਥਿਤੀ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਹੇ ਸਨ।

ਬੀਬੀਸੀ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਲੀਬੀਆ ਦੀ ਫੌਜ ਦੇ 7 ਸੈਨਿਕ ਮਾਰੇ ਗਏ ਹਨ, ਜਦੋਂ ਕਿ ਕਈ ਲਾਪਤਾ ਹਨ। ਇਹ ਸਾਰੇ ਬਚਾਅ ਕਾਰਜ ਲਈ ਬਣਾਈ ਗਈ ਵਿਸ਼ੇਸ਼ ਟੀਮ ਦਾ ਹਿੱਸਾ ਸਨ। ਇੱਕ ਅਧਿਕਾਰੀ ਨੇ ਕਿਹਾ- ਸਥਿਤੀ ਬਹੁਤ ਖਰਾਬ ਹੈ ਅਤੇ ਸਰਕਾਰ ਲੋਕਾਂ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜੇਕਰ ਬਰਸਾਤ ਜਲਦੀ ਨਾ ਰੁਕੀ ਤਾਂ ਸਮੱਸਿਆਵਾਂ ਖਤਰਨਾਕ ਪੱਧਰ ਤੱਕ ਪਹੁੰਚ ਜਾਣਗੀਆਂ।

ਬੇਨਗਾਜ਼ੀ ਅਤੇ ਮਿਸਤਰਾ ਸ਼ਹਿਰਾਂ ਵਿੱਚ ਸਥਿਤੀ ਸਭ ਤੋਂ ਖਰਾਬ ਹੈ। ਸੋਸ਼ਲ ਮੀਡੀਆ ‘ਤੇ ਕੁਝ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਲੋਕ ਸੜਕਾਂ ‘ਤੇ ਘੁੰਮਦੇ ਦੇਖੇ ਜਾ ਸਕਦੇ ਹਨ। ਹਾਲਾਂਕਿ ਸਰਕਾਰ ਨੇ ਅਜੇ ਤੱਕ ਇਨ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਹੈ। ਲੀਬੀਆ ਵਿੱਚ ਕੁੱਲ ਚਾਰ ਬੰਦਰਗਾਹਾਂ ਹਨ ਜਿੱਥੋਂ ਦੂਜੇ ਦੇਸ਼ਾਂ ਨੂੰ ਤੇਲ ਦੀ ਸਪਲਾਈ ਕੀਤੀ ਜਾਂਦੀ ਹੈ। ਇਨ੍ਹਾਂ ਨੂੰ ਖ਼ਤਰੇ ਨੂੰ ਦੇਖਦਿਆਂ ਸਰਕਾਰ ਨੇ ਹੰਗਾਮੀ ਮੀਟਿੰਗ ਕੀਤੀ ਅਤੇ ਬਾਅਦ ਵਿੱਚ ਇਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ।

ਸੰਯੁਕਤ ਰਾਸ਼ਟਰ ਵੀ ਲੀਬੀਆ ਦੇ ਵਿਗੜਦੇ ਹਾਲਾਤ ‘ਤੇ ਨਜ਼ਰ ਰੱਖ ਰਿਹਾ ਹੈ। ਕਾਹਿਰਾ ‘ਚ ਇਸ ਦੇ ਬੁਲਾਰੇ ਨੇ ਕਿਹਾ- ਅਸੀਂ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਸਾਡੇ ਵੱਲੋਂ ਉਨ੍ਹਾਂ ਨੂੰ ਜੋ ਵੀ ਮਦਦ ਦਿੱਤੀ ਜਾ ਸਕਦੀ ਹੈ, ਉਹ ਤੁਰੰਤ ਮੁਹੱਈਆ ਕਰਵਾਈ ਜਾਵੇਗੀ।

ਲੀਬੀਆ 2014 ਤੋਂ ਦੋ ਵਿਰੋਧੀ ਪ੍ਰਸ਼ਾਸਨ ਵਿਚਕਾਰ ਵੰਡਿਆ ਹੋਇਆ ਹੈ। ਇਹ ਸਥਿਤੀ ਉਦੋਂ ਪੈਦਾ ਹੋਈ ਜਦੋਂ 2011 ਵਿੱਚ ਤਾਨਾਸ਼ਾਹ ਮੁਅੱਮਰ ਗੱਦਾਫੀ ਨੂੰ ਮਾਰ ਦਿੱਤਾ ਗਿਆ ਸੀ। ਉਦੋਂ ਤੋਂ ਲਗਾਤਾਰ ਹਿੰਸਕ ਝੜਪਾਂ ਹੁੰਦੀਆਂ ਰਹੀਆਂ ਹਨ, ਜਿਸ ‘ਚ ਦੋਵਾਂ ਧਿਰਾਂ ਦੇ ਲੋਕ ਮਾਰੇ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...