September 11, 2026, 8:49 pm
----------- Advertisement -----------
HomeNewsLatest Newsਅਮਰੀਕਾ 'ਚ ਹੋਈ ਦਿਨ ਦਿਹਾੜੇ ਲੁੱ.ਟ, ਲੁਟੇਰੇ 4 ਕਰੋੜ ਰੁਪਏ ਦੇ ਗਹਿਣੇ...

ਅਮਰੀਕਾ ‘ਚ ਹੋਈ ਦਿਨ ਦਿਹਾੜੇ ਲੁੱ.ਟ, ਲੁਟੇਰੇ 4 ਕਰੋੜ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ

Published on

----------- Advertisement -----------

 ਲੁਟੇਰਿਆਂ ਨੇ ਇੱਕ ਅਮਰੀਕੀ ਜਿਊਲਰੀ ਸਟੋਰ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਨ੍ਹਾਂ ਬਦਮਾਸ਼ਾਂ ਨੇ ਕੋਈ ਛੋਟੀ ਲੁੱਟ ਨਹੀਂ ਕੀਤੀ, ਸਗੋਂ ਪੰਜ ਲੱਖ ਡਾਲਰ ਭਾਵ ਕਰੀਬ 4 ਕਰੋੜ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ ਤੇ ਇਨ੍ਹਾਂ ਨੇ ਸਟੋਰ ਮਾਲਕ ਦੀ ਕੁੱਟਮਾਰ ਵੀ ਕੀਤੀ ਹੈ।

 ਦੱਸ ਦਈਏ ਕਿ ਅਮਰੀਕਾ ਦੇ ਕੈਲੀਫੋਰਨੀਆ ਦੇ ਪਾਸਾਡੇਨਾ ‘ਚ ‘ਜਵੇਲਜ਼ ਔਨ ਲੇਕ’ ਨਾਮੀ ਜਿਊਲਰੀ ਸਟੋਰ ਦੇ ਮਾਲਕ ਸੈਮ ਬਾਬਿਕਿਅਨ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਦਸਤਾਨੇ ਪਹਿਨੇ ਤਿੰਨ ਨਕਾਬਪੋਸ਼ ਦੁਪਹਿਰ ਕਰੀਬ ਪੌਣੇ ਦੋ ਵਜੇ ਸਟੋਰ ਵਿੱਚ ਦਾਖਲ ਹੋਏ ਅਤੇ ਲੁੱਟਮਾਰ ਸ਼ੁਰੂ ਕਰ ਦਿੱਤੀ।

 ਜਾਣਕਾਰੀ ਦਿੰਦਿਆ ਸਟੋਰ ਦੇ ਮਾਲਿਕ ਨੇ ਦੁਕਾਨ ਦਾ ਦਰਵਾਜ਼ਾ ਖੋਲ੍ਹਿਆ ਤਾਂ ਸਾਹਮਣੇ ਤੋਂ ਸ਼ਰਾਰਤੀ ਅਨਸਰਾਂ ਨੇ ਆ ਕੇ ਉਸ ਦੀਆਂ ਅੱਖਾਂ, ਗਲੇ ਅਤੇ ਮੂੰਹ ‘ਤੇ ਮਿਰਚ ਦਾ ਸਪਰੇਅ ਪਾ ਦਿੱਤਾ। ਉਸ ਨੇ ਦੱਸਿਆ ਕਿ ਉਸ ਦੀਆਂ ਅੱਖਾਂ ‘ਚ ਸਪਰੇਅ ਹੋਣ ਕਰਕੇ ਉਹ ਕੁਝ ਵੀ ਨਹੀਂ ਦੇਖ ਸਕਿਆ ਪਰ ਕਿਸੇ ਤਰ੍ਹਾਂ ਸਟੋਰ ਦੇ ਅੰਦਰ ਲੁਕੇ ਪੈਨਿਕ ਬਟਨ ਤੱਕ ਪਹੁੰਚ ਗਿਆ ਅਤੇ ਉਸ ਨੂੰ ਦਬਾ ਕੇ ਪੁਲਿਸ ਨੂੰ ਮਦਦ ਲਈ ਬੁਲਾਇਆ। 

ਘਟਨਾ ਵਾਲੀ ਥਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਵਿੱਚ, ਪੂਰੇ ਸਟੋਰ ਵਿੱਚ ਟੁੱਟੇ ਡਿਸਪਲੇ ਦੇ ਕੇਸ ਦਿਖਾਈ ਦੇ ਰਹੇ ਸਨ। ਇਸ ਤੋਂ ਇਲਾਵਾ, ਖਾਲੀ ਗਹਿਣਿਆਂ ਦੀਆਂ ਟਰੇਆਂ ਅਤੇ ਹੋਲਡਰਾਂ ਨੂੰ ਜ਼ਮੀਨ ‘ਤੇ ਵਿਛਿਆ ਦੇਖਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...