September 22, 2026, 3:59 am
----------- Advertisement -----------
HomeNewsBreaking Newsਹੈਤੀ ਦੀ ਜੇਲ੍ਹ 'ਚੋਂ 4 ਹਜ਼ਾਰ ਕੈਦੀ ਫਰਾਰ, ਦੇਸ਼ 'ਚ ਐਮਰਜੈਂਸੀ ਦਾ...

ਹੈਤੀ ਦੀ ਜੇਲ੍ਹ ‘ਚੋਂ 4 ਹਜ਼ਾਰ ਕੈਦੀ ਫਰਾਰ, ਦੇਸ਼ ‘ਚ ਐਮਰਜੈਂਸੀ ਦਾ ਐਲਾਨ

Published on

----------- Advertisement -----------

ਕੈਰੇਬੀਅਨ ਦੇਸ਼ ਹੈਤੀ ਦੀ ਸਰਕਾਰ ਨੇ ਦੇਸ਼ ਵਿੱਚ 72 ਘੰਟਿਆਂ ਦੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇੱਕ ਹਫ਼ਤੇ ਤੋਂ ਜਾਰੀ ਹਿੰਸਾ ਦੇ ਮੱਦੇਨਜ਼ਰ ਐਮਰਜੈਂਸੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ 29 ਫਰਵਰੀ ਨੂੰ ਦੇਸ਼ ‘ਚ ਮੌਜੂਦ ਅਪਰਾਧਿਕ ਗਿਰੋਹ ਦੇ ਮੈਂਬਰਾਂ ਨੇ ਕਈ ਸਰਕਾਰੀ ਅਦਾਰਿਆਂ ‘ਤੇ ਹਮਲੇ ਕੀਤੇ ਸਨ। ਉਨ੍ਹਾਂ ਨੇ ਜੇਲ ‘ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ 4 ਹਜ਼ਾਰ ਕੈਦੀ ਫਰਾਰ ਹੋ ਗਏ। 

ਇਸਤੋਂ ਇਲਾਵਾ ਇਹ ਹਥਿਆਰਬੰਦ ਲੋਕ ਦੇਸ਼ ਦੇ ਕਈ ਹਿੱਸਿਆਂ ਵਿੱਚ ਦੁਕਾਨਾਂ ਅਤੇ ਘਰਾਂ ਨੂੰ ਅੱਗ ਲਗਾ ਰਹੇ ਹਨ ਅਤੇ ਭੰਨ-ਤੋੜ ਕਰ ​​ਰਹੇ ਹਨ। ਹਿੰਸਾ ‘ਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਿੰਸਾ ਦਾ ਕਾਰਨ ਪ੍ਰਧਾਨ ਮੰਤਰੀ ਏਰੀਅਲ ਹੈਨਰੀ ਦਾ ਵਿਦੇਸ਼ ਦੌਰਾ ਦੱਸਿਆ ਜਾ ਰਿਹਾ ਹੈ। ਇਸ ਤੋਂ ਨਾਖੁਸ਼ ਅਪਰਾਧੀ ਗਿਰੋਹ ਦੇ ਲੋਕ ਉਸ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। 

ਬ੍ਰਿਟਿਸ਼ ਮੀਡੀਆ ਬੀਬੀਸੀ ਮੁਤਾਬਕ ਪ੍ਰਧਾਨ ਮੰਤਰੀ ਏਰੀਅਲ ਹੈਨਰੀ ਦੇ ਕੀਨੀਆ ਦੌਰੇ ਤੋਂ ਬਾਅਦ ਹੈਤੀ ਵਿੱਚ ਹਿੰਸਾ ਸ਼ੁਰੂ ਹੋ ਗਈ। ਦਰਅਸਲ, ਪ੍ਰਧਾਨ ਮੰਤਰੀ ਹੈਤੀ ਵਿਚ ਕੀਨੀਆ ਦੀ ਅਗਵਾਈ ਵਾਲੀ ਬਹੁ-ਰਾਸ਼ਟਰੀ ਸੁਰੱਖਿਆ ਬਲ ਦੀ ਤਾਇਨਾਤੀ ‘ਤੇ ਚਰਚਾ ਕਰਨ ਲਈ ਨੈਰੋਬੀ ਗਏ ਹਨ। ਇਸ ਤੋਂ ਬਾਅਦ ਹੈਤੀ ਦੇ ਸਾਰੇ ਅਪਰਾਧੀ ਗਿਰੋਹਾਂ ਨੇ ਇਕਜੁੱਟ ਹੋ ਕੇ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਲਈ ਹਿੰਸਾ ਸ਼ੁਰੂ ਕਰ ਦਿੱਤੀ।

ਹੈਤੀ ਪੁਲਿਸ ਨੇ ਅਪਰਾਧਿਕ ਗਰੋਹਾਂ ਨਾਲ ਜੁੜੇ ਅਪਰਾਧੀਆਂ ਨੂੰ ਫੜਨ ਲਈ ਫੌਜ ਤੋਂ ਮਦਦ ਮੰਗੀ ਹੈ। ਸਰਕਾਰ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ 2 ਮਾਰਚ ਨੂੰ ਦੋ ਜੇਲ੍ਹਾਂ ‘ਤੇ ਹਮਲਾ ਹੋਇਆ ਸੀ। ਇੱਥੋਂ 4 ਹਜ਼ਾਰ ਕੈਦੀ ਫਰਾਰ ਹੋ ਗਏ। ਕਈਆਂ ਨੂੰ ਪੁਲਿਸ ਨੇ ਮਾਰ ਦਿੱਤਾ।

ਦੇਸ਼ ‘ਚ ਹੋ ਰਹੀ ਹਿੰਸਾ ‘ਚ ਹੁਣ ਤੱਕ 12 ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਫਰਾਰ ਹੋਣ ਵਾਲੇ ਕੈਦੀਆਂ ਵਿੱਚ ਉਹ ਕੈਦੀ ਵੀ ਸ਼ਾਮਲ ਹੈ ਜਿਸ ਨੇ 2021 ਵਿੱਚ ਹੈਤੀ ਦੇ ਰਾਸ਼ਟਰਪਤੀ ਜੋਵੇਨੇਲ ਮੋਇਸ ਦੀ ਹੱਤਿਆ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...