July 24, 2026, 2:09 am
----------- Advertisement -----------
HomeNewsLatest Newsਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ

ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ

Published on

----------- Advertisement -----------

ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸ਼ਨੀਵਾਰ ਨੂੰ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ। ਦੋ ਦਿਨ ਪਹਿਲਾਂ ਉਨ੍ਹਾਂ ਨੂੰ ਪਿੱਠ ਵਿੱਚ ਦਰਦ ਦੀ ਸ਼ਿਕਾਇਤ ਕਰਕੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਏਮਜ਼ ਦੀ ਮੀਡੀਆ ਸੈੱਲ ਇੰਚਾਰਜ ਡਾ. ਰੀਮਾ ਦਾਦਾ ਦੇ ਅਨੁਸਾਰ,ਰਾਜਨਾਥ ਸਿੰਘ ਦੇ ਪਿੱਠ ਦਰਦ ਦੀ ਜਾਂਚ ਕੀਤੀ ਗਈ ਅਤੇ ਇਲਾਜ ਕੀਤਾ ਗਿਆ।
ਡਾ. ਰੀਮਾ ਦਾਦਾ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਕਰੀਬ 2 ਵਜੇ ਮੰਤਰੀ ਨੂੰ ਛੁੱਟੀ ਦੇ ਦਿੱਤੀ ਗਈ। ਰਾਜਨਾਥ ਸਿੰਘ ਨੂੰ 11 ਜੁਲਾਈ ਦੀ ਸਵੇਰ ਹਸਪਤਾਲ ਦੇ ਨਿਊਰੋਸਰਜਰੀ ਵਿਭਾਗ ਦੇ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ।
ਦੱਸ ਦਈਏ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਏਮਜ਼ ਹਸਪਤਾਲ ਦੇ ਨਿਊਰੋ ਸਰਜਰੀ ਵਿਭਾਗ ਵਿੱਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਰੱਖਿਆ ਮੰਤਰੀ ਪਿਛਲੇ ਕਈ ਦਿਨਾਂ ਤੋਂ ਪਿੱਠ ਦਰਦ ਦੀ ਸਮੱਸਿਆ ਨਾਲ ਜੂਝ ਰਹੇ ਸਨ। ਰੱਖਿਆ ਮੰਤਰੀ ਦਾ ਏਮਜ਼ ਹਸਪਤਾਲ ਦੇ ਸੀਨੀਅਰ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਕੀਤਾ ਗਿਆ। ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...