ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐੱਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਆਜ਼ਮਗੜ੍ਹ ਜ਼ਿਲ੍ਹੇ ਦੀ ਬੁੱਢਣਪੁਰ ਤਹਿਸੀਲ ਦੇ ਪਿੰਡ ਭੈਰੋਪੁਰ ਵਿੱਚ ਇੱਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
ਦੱਸ ਦੇਈਏ ਕਿ ਦੇਸ਼ ਦੇ ਚੋਟੀ ਦੇ ਪਹਿਲਵਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ, ਜਿਸ ‘ਤੇ ਕਈ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਆਪਣੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਸਨ ਪਰ ਐਤਵਾਰ ਨੂੰ ਪੁਲਸ ਨਾਲ ਝੜਪ ਤੋਂ ਬਾਅਦ ਉਹ ਜੰਤਰ-ਮੰਤਰ ਤੋਂ ਪਿੱਛੇ ਹਟ ਗਏ। ਬਾਅਦ ਵਿੱਚ ਉਨ੍ਹਾਂ ਨੇ ਗੰਗਾ ਵਿੱਚ ਆਪਣੇ ਮੈਡਲ ਵਹਾਉਣ ਦਾ ਐਲਾਨ ਕੀਤਾ ਪਰ ਖਾਪ ਅਤੇ ਕਿਸਾਨ ਆਗੂਆਂ ਦੇ ਦਖਲ ਤੋਂ ਬਾਅਦ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।
----------- Advertisement -----------
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬ੍ਰਿਜਭੂਸ਼ਣ ਸ਼ਰਣ ਮਾਮਲੇ ‘ਤੇ ਦਿੱਤੀ ਪ੍ਰਤੀਕਿਰਿਆ, ਕਾਰਵਾਈ ਬਾਰੇ ਕਹੀ ਇਹ ਵੱਡੀ ਗੱਲ
Published on
----------- Advertisement -----------
----------- Advertisement -----------











