October 12, 2026, 2:18 pm
----------- Advertisement -----------
HomeNewsBreaking Newsਦਿੱਲੀ: ਬੇਬੀ ਕੇਅਰ ਸੈਂਟਰ 'ਚ ਅੱਗ ਲੱਗਣ ਕਾਰਨ 6 ਨਵਜੰਮੇ ਬੱਚਿਆਂ ਦੀ...

ਦਿੱਲੀ: ਬੇਬੀ ਕੇਅਰ ਸੈਂਟਰ ‘ਚ ਅੱਗ ਲੱਗਣ ਕਾਰਨ 6 ਨਵਜੰਮੇ ਬੱਚਿਆਂ ਦੀ ਮੌਤ: 6 ਨੂੰ ਬਚਾਇਆ ਗਿਆ

Published on

----------- Advertisement -----------
  • ਹਾਦਸੇ ਤੋਂ ਬਾਅਦ ਦੂਜੇ ਹਸਪਤਾਲ ਭੇਜਿਆ, ਇਕ ਵੈਂਟੀਲੇਟਰ ‘ਤੇ ਹੈ

ਨਵੀਂ ਦਿੱਲੀ, 26 ਮਈ 2024 – ਦਿੱਲੀ ਦੇ ਇੱਕ ਬੇਬੀ ਕੇਅਰ ਸੈਂਟਰ ਵਿੱਚ ਅੱਗ ਲੱਗ ਗਈ। ਹਾਦਸੇ ਵਿੱਚ ਛੇ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਛੇ ਨੂੰ ਬਚਾ ਲਿਆ ਗਿਆ ਅਤੇ ਦੂਜੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਇਨ੍ਹਾਂ ਵਿੱਚੋਂ ਇੱਕ ਨਵਜੰਮੇ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਇਹ ਹਾਦਸਾ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਦੇ ਨਿਊ ਬੋਰਨ ਬੇਬੀ ਕੇਅਰ ਹਸਪਤਾਲ ‘ਚ ਸ਼ਨੀਵਾਰ ਰਾਤ 11.30 ਵਜੇ ਵਾਪਰਿਆ।

ਫਾਇਰ ਅਫਸਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 11:30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਬੇਬੀ ਕੇਅਰ ਸੈਂਟਰ ਵਿੱਚ ਲੱਗੀ ਅੱਗ ਨਾਲ ਲੱਗਦੀ ਰਿਹਾਇਸ਼ੀ ਇਮਾਰਤ ਵਿੱਚ ਵੀ ਫੈਲ ਗਈ। ਇਸ ਇਮਾਰਤ ‘ਚੋਂ 11-12 ਲੋਕਾਂ ਨੂੰ ਵੀ ਬਚਾਇਆ ਗਿਆ ਹੈ।

ਫਾਇਰ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਹੁਣ ਤੱਕ ਦੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਬੇਬੀ ਕੇਅਰ ਸੈਂਟਰ ਨੇੜੇ ਐਂਬੂਲੈਂਸ ਵਿੱਚ ਆਕਸੀਜਨ ਗੈਸ ਭਰੀ ਜਾ ਰਹੀ ਸੀ। ਉਸੇ ਸਮੇਂ ਧਮਾਕੇ ਦੀ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਅਜਿਹੇ ‘ਚ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਆਕਸੀਜਨ ਸਿਲੰਡਰ ‘ਚ ਧਮਾਕਾ ਹੋਣ ਕਾਰਨ ਅੱਗ ਲੱਗੀ ਹੋ ਸਕਦੀ ਹੈ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ।

ਬੇਬੀ ਕੇਅਰ ਸੈਂਟਰ ਵਿੱਚ ਅੱਗ ਲੱਗਣ ਦੀ ਘਟਨਾ ਦੇ ਤਿੰਨ ਘੰਟੇ ਬਾਅਦ ਸ਼ਾਹਦਰਾ ਇਲਾਕੇ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗ ਗਈ। ਫਾਇਰ ਅਫਸਰ ਨੇ ਦੱਸਿਆ ਕਿ ਸ਼ਾਹਦਰਾ ਦੇ ਆਜ਼ਾਦ ਨਗਰ ਪੱਛਮੀ ‘ਚ ਇਮਾਰਤ ‘ਚ ਅੱਗ ਲੱਗਣ ਦੀ ਸੂਚਨਾ ਦੁਪਹਿਰ 2.35 ਵਜੇ ਮਿਲੀ।

ਸੂਚਨਾ ਮਿਲਣ ਤੋਂ ਬਾਅਦ ਪੰਜ ਫਾਇਰ ਸਟੇਸ਼ਨਾਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਉਥੇ ਪਹੁੰਚ ਗਈਆਂ। ਤੰਗ ਗਲੀਆਂ ਹੋਣ ਕਾਰਨ ਉੱਥੇ ਪਹੁੰਚਣ ਵਿੱਚ ਕਾਫੀ ਦਿੱਕਤ ਆ ਰਹੀ ਸੀ। ਹਾਲਾਂਕਿ ਅੱਗ ‘ਤੇ ਕਾਬੂ ਪਾ ਲਿਆ ਗਿਆ। ਇਮਾਰਤ ਵਿੱਚ 12 ਲੋਕ ਫਸੇ ਹੋਏ ਸਨ। ਸਾਰਿਆਂ ਨੂੰ ਬਚਾ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...