October 1, 2026, 1:51 pm
----------- Advertisement -----------
HomeNewsLatest Newsਰਾਮਨੌਮੀ ਮੌਕੇ ਦਿੱਲੀ ਅਲਰਟ: ਡਰੋਨ ਕੈਮਰਿਆਂ ਨਾਲ ਰੱਖੀ ਜਾ ਰਹੀ ਨਿਗਰਾਨੀ

ਰਾਮਨੌਮੀ ਮੌਕੇ ਦਿੱਲੀ ਅਲਰਟ: ਡਰੋਨ ਕੈਮਰਿਆਂ ਨਾਲ ਰੱਖੀ ਜਾ ਰਹੀ ਨਿਗਰਾਨੀ

Published on

----------- Advertisement -----------

ਅੱਜ ਦੇਸ਼ ‘ਚ ਰਾਮ ਨੌਮੀ ਦਾ ਪਵਿੱਤਰ ਤਿਓਹਾਰ ਮਨਾਇਆ ਜਾ ਰਿਹਾ ਹੈ। ਰਾਮ ਨੌਮੀ ਦੇ ਮੌਕੇ ‘ਤੇ ਦਿੱਲੀ ਪੁਲਸ ਇਸ ਸਾਲ ਪਹਿਲਾਂ ਹੀ ਅਲਰਟ ਮੋਡ ‘ਚ ਹੈ। ਦਿੱਲੀ ਦੇ ਕਈ ਇਲਾਕਿਆਂ ‘ਚ ਪੁਲਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਉੱਤਰ ਪੱਛਮੀ ਦਿੱਲੀ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਮ ਨੌਮੀ ਦੇ ਮੌਕੇ ‘ਤੇ ਜਹਾਂਗੀਰਪੁਰੀ ਖੇਤਰ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੂਰੇ ਜ਼ਿਲ੍ਹੇ ਵਿੱਚ ਪੁਲੀਸ ਤਾਇਨਾਤ ਹੈ। ਜਲੂਸ ਜਾਂ ਸ਼ੋਭਾ ਯਾਤਰਾ ਦੀ ਇਜਾਜ਼ਤ ਨਹੀਂ ਹੈ। ਪਾਰਕ ਵਿੱਚ ਲੋਕ ਸ਼ਾਂਤੀਪੂਰਵਕ ਰਾਮ ਨੌਮੀ ਮਨਾ ਸਕਦੇ ਹਨ। ਡਰੋਨ ਕੈਮਰਿਆਂ ਨਾਲ ਕਈ ਜਗ੍ਹਾ ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਦੱਸ ਦਈਏ ਕਿ ਰਾਮ ਨੌਮੀ ਨੂੰ ਭਗਵਾਨ ਰਾਮ ਦੇ ਜਨਮ ਦਿਨ ਵਜੋਂ ਦੇਸ਼ ਭਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਰਾਮ ਨੌਮੀ ਦਾ ਤਿਉਹਾਰ ਭਗਵਾਨ ਰਾਮ ਦੇ ਜਨਮ ਦਿਨ ਵਜੋਂ ਚੈਤਰ ਨਵਰਾਤਰੀ ਦੀ ਨਵਮੀ ਤਾਰੀਖ ਨੂੰ ਮਨਾਇਆ ਜਾਂਦਾ ਹੈ। ਰਾਮਾਇਣ ਅਤੇ ਰਾਮਰਕਸ਼ ਦਾ ਪਾਠ ਰਾਮ ਨੌਮੀ ‘ਤੇ ਕੀਤਾ ਜਾਂਦਾ ਹੈ। ਇਸ ਦਿਨ ਸਾਰੇ ਮੰਦਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਜਾਇਆ ਜਾਂਦਾ ਹੈ ਅਤੇ ਭਜਨ-ਕੀਰਤਨ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...