September 5, 2026, 5:04 pm
----------- Advertisement -----------
HomeNewsBreaking Newsਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਜਾਣਗੇ  ਗੁਜਰਾਤ ਦੌਰੇ 'ਤੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਜਾਣਗੇ  ਗੁਜਰਾਤ ਦੌਰੇ ‘ਤੇ

Published on

----------- Advertisement -----------

ਆਮ ਆਦਮੀ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੌਰੇ ‘ਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ।

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਮਾਰਚ ਯਾਨੀ ਕੱਲ੍ਹ ਨੂੰ ਗੁਜਰਾਤ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਗੁਜਰਾਤ ਲਈ ਲੋਕ ਸਭਾ ਮੁਹਿੰਮ ਦੀ ਸ਼ੁਰੂਆਤ ਕਰਨਗੇ। ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਗੁਜਰਾਤ ਜਾਣਗੇ।

ਦੂਜੇ ਪਾਸੇ ਅੱਜ ਹੀ ਪੰਜਾਬ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਆਪਣੇ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿੱਚ ਪੰਜ ਮੰਤਰੀ ਵੀ ਸ਼ਾਮਲ ਹਨ। ਪਾਰਟੀ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਪਟਿਆਲਾ ਤੋਂ ਡਾਕਟਰ ਬਲਬੀਰ ਸਿੰਘ ਅਤੇ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਉਮੀਦਵਾਰ ਬਣਾਇਆ ਹੈ।

ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਫਤਿਹਗੜ੍ਹ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ‘ਆਪ’ ਨੇ ਹਾਲੇ ਤੱਕ ਗੁਰਦਾਸਪੁਰ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਲੁਧਿਆਣਾ ਅਤੇ ਫਿਰੋਜ਼ਪੁਰ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...