June 6, 2026, 4:58 am
----------- Advertisement -----------
HomeNewsEducationਦਿੱਲੀ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਕੂਲ ਬੰਦ ਰੱਖਣ ਦਾ...

ਦਿੱਲੀ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਕੂਲ ਬੰਦ ਰੱਖਣ ਦਾ ਐਲਾਨ

Published on

----------- Advertisement -----------

ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ‘ਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਹਥਨੀ ਕੁੰਡ ਬੈਰਾਜ ਤੋਂ ਪਾਣੀ ਛੱਡਣ ਤੋਂ ਬਾਅਦ ਯਮੁਨਾ ਨਦੀ ਦਾ ਪਾਣੀ ਤੇਜ਼ੀ ਨਾਲ ਵੱਧ ਰਿਹਾ ਹੈ। ਵੀਰਵਾਰ ਸਵੇਰੇ 7 ਵਜੇ ਯਮੁਨਾ ਦਾ ਜਲ ਪੱਧਰ 208.46 ਮੀਟਰ ਤੱਕ ਪਹੁੰਚ ਗਿਆ। ਰਾਜਧਾਨੀ ਦਿੱਲੀ ‘ਚ ਯਮੁਨਾ ਦੇ ਪਾਣੀ ਦਾ ਪੱਧਰ ਵਧਣ ਕਾਰਨ ਹੇਠਲੇ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਦਿੱਲੀ ਦੀਆਂ ਕੁਝ ਸੜਕਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਹੜ੍ਹ ਦੀ ਸਥਿਤੀ ‘ਤੇ ਚਰਚਾ ਕਰਨ ਲਈ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਬੁਲਾਈ ਗਈ ਹੈ।
ਦਿੱਲੀ ਦੇ ਉਨ੍ਹਾਂ ਇਲਾਕਿਆਂ ਵਿੱਚ ਜਿੱਥੇ ਪਾਣੀ ਭਰ ਰਿਹਾ ਹੈ ਓਥੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰ ਦਿੱਤੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਯਮੁਨਾ ਦੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਹੁਣ ਪਾਣੀ 208.46 ਮੀਟਰ ਤੱਕ ਪਹੁੰਚ ਗਿਆ ਹੈ। ਪਾਣੀ ਦਾ ਪੱਧਰ ਵਧਣ ਕਾਰਨ ਯਮੁਨਾ ਨਦੀ ਆਲੇ-ਦੁਆਲੇ ਦੀਆਂ ਸੜਕਾਂ ‘ਤੇ ਪਾਣੀ ਆ ਗਿਆ ਹੈ। ਆਪ ਜੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਹਨਾਂ ਰੂਟਾਂ ਤੇ ਨਾ ਜਾਣ। ਅਬਾਦੀ ਵਾਲੇ ਇਲਾਕਿਆਂ ‘ਚ ਜਿੱਥੇ ਪਾਣੀ ਭਰਿਆ ਹੋਇਆ ਹੈ, ਉੱਥੇ ਲੋਕਾਂ ਨੂੰ ਹੋਰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ। ਉਥੇ ਰਹਿੰਦੇ ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ। ਲੋਕਾਂ ਦੀ ਜਾਨ ਬਚਾਉਣੀ ਸਭ ਤੋਂ ਜ਼ਰੂਰੀ ਹੈ।
ਦਿੱਲੀ ਦੇ ਸਾਰੇ ਲੋਕਾਂ ਨੂੰ ਇਸ ਸੰਕਟਕਾਲੀਨ ਸਥਿਤੀ ਵਿੱਚ ਹਰ ਸੰਭਵ ਤਰੀਕੇ ਨਾਲ ਇੱਕ ਦੂਜੇ ਦਾ ਸਹਿਯੋਗ ਕਰਨ ਦੀ ਅਪੀਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...