July 22, 2024, 1:46 am
----------- Advertisement -----------
HomeNewsBreaking Newsਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਜ਼ਮਾਨਤ 'ਤੇ ਅੱਜ ਹਾਈਕੋਰਟ 'ਚ ਸੁਣਵਾਈ

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਜ਼ਮਾਨਤ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਅੱਜ ਹਾਈਕੋਰਟ ‘ਚ ਸੁਣਵਾਈ ਹੋ ਸਕਦੀ ਹੈ। ਇਸ ਤੋਂ ਪਹਿਲਾਂ 21 ਜੂਨ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ ਸੀ। ਵੈਕੇਸ਼ਨ ਬੈਂਚ ਨੇ ਈਡੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਫੈਸਲਾ ਸੁਣਾਏ ਜਾਣ ਤੱਕ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਸੀ।ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਸੀ ਕਿ ਅਸੀਂ 24-25 ਜੂਨ ਤੱਕ ਫੈਸਲਾ ਦੇਵਾਂਗੇ। ਉਦੋਂ ਤੱਕ ਜ਼ਮਾਨਤ ‘ਤੇ ਰੋਕ ਰਹੇਗੀ।
ਦੱਸ ਦਈਏ ਕਿ 20 ਜੂਨ ਨੂੰ ਰਾਤ 8 ਵਜੇ ਰਾਊਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਜੱਜ ਨਿਆਂ ਬਿੰਦੂ ਦੀ ਬੈਂਚ ਨੇ ਕਿਹਾ ਸੀ ਕਿ ਈਡੀ ਕੋਲ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੋਈ ਸਿੱਧਾ ਸਬੂਤ ਨਹੀਂ ਹੈ। ਅਦਾਲਤ ਨੇ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਜ਼ਮਾਨਤ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਸੀ।
ਪਰ ਈਡੀ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ 21 ਜੂਨ ਨੂੰ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ। ਜਸਟਿਸ ਸੁਧੀਰ ਜੈਨ ਅਤੇ ਜਸਟਿਸ ਰਵਿੰਦਰ ਡੂਡੇਜਾ ਦੀ ਬੈਂਚ ‘ਚ ਈਡੀ ਦੇ ਵਕੀਲ ਐੱਸਵੀ ਰਾਜੂ ਨੇ ਕਿਹਾ- ਹੇਠਲੀ ਅਦਾਲਤ ਦਾ ਫੈਸਲਾ ਸਹੀ ਨਹੀਂ ਹੈ। ਸਾਨੂੰ ਆਪਣੀਆਂ ਦਲੀਲਾਂ ਪੇਸ਼ ਕਰਨ ਲਈ ਪੂਰਾ ਸਮਾਂ ਨਹੀਂ ਮਿਲਿਆ।
ਈਡੀ ਦੀ ਤਰਫੋਂ ਏਐਸਜੀ ਐਸਵੀ ਰਾਜੂ, ਕੇਜਰੀਵਾਲ ਦੀ ਤਰਫੋਂ ਅਭਿਸ਼ੇਕ ਮਨੂ ਸਿੰਘਵੀ ਅਤੇ ਵਿਕਰਮ ਚੌਧਰੀ ਨੇ ਕਰੀਬ 5 ਘੰਟੇ ਤਕ ਦਲੀਲਾਂ ਪੇਸ਼ ਕੀਤੀਆਂ। ਬੈਂਚ ਨੇ 5 ਘੰਟੇ ਦੀ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਸਾਰੇ ਵਕੀਲਾਂ ਨੂੰ 24 ਜੂਨ ਤੱਕ ਲਿਖਤੀ ਦਲੀਲਾਂ ਦਾਇਰ ਕਰਨ ਲਈ ਕਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੋਲਕਾਤਾ ‘ਚ ਜਿੰਦਲ ਗਰੁੱਪ ਦੀ ਕੰਪਨੀ ਦੇ CEO ਖਿਲਾਫ FIR ਦਰਜ

ਕੋਲਕਾਤਾ ਤੋਂ ਅਬੂ ਧਾਬੀ ਜਾਣ ਵਾਲੀ ਫਲਾਈਟ 'ਚ ਇਕ ਮਹਿਲਾ ਸਹਿ-ਯਾਤਰੀ ਨਾਲ ਕਥਿਤ ਤੌਰ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ...

ਸ਼ੰਭੂ ਸਰਹੱਦ ‘ਤੇ ਕਿਸਾਨ ਦੀ ਹੋਈ  ਮੌਤ, ਪਿਆ ਦਿਲ ਦਾ ਦੌਰਾ

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਅੱਜ ਇਕ ਕਿਸਾਨ ਦੀ ਮੌਤ ਹੋ...

ਮਨਕੀਰਤ ਔਲਖ 2 ਜੁੜਵਾਂ ਧੀਆਂ ਦੇ ਬਣੇ ਪਿਤਾ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ੀ

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਘਰ ਤੋਂ ਵੱਡੀ ਆਈ ਹੈ। ਦੱਸ ਦਈਏ ਕਿ ਗਾਇਕ...

ਬ੍ਰਜਮੰਡਲ ਯਾਤਰਾ ਕਾਰਨ ਨੂਹ ‘ਚ ਮੋਬਾਈਲ ਇੰਟਰਨੈੱਟ, 24 ਘੰਟਿਆਂ ਲਈ ਸੇਵਾਵਾਂ ਠੱਪ

  ਹਰਿਆਣਾ ਦੇ ਨੂਹ ਵਿੱਚ ਭਲਕੇ ਸੋਮਵਾਰ ਨੂੰ ਬ੍ਰਜਮੰਡਲ ਯਾਤਰਾ ਕੱਢੀ ਜਾਵੇਗੀ। ਪਿਛਲੇ ਸਾਲ ਇਸ...

ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ, ਭਾਜਪਾ ਸਮੇਤ 44 ਪਾਰਟੀਆਂ ਨੇ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ...

ਲੁਧਿਆਣਾ ਦੀ ਮੱਛੀ ਮੰਡੀ ‘ਚ ਹੰਗਾਮਾ, ਦੁਕਾਨਦਾਰ ਤੇ ਪੁਲਿਸ ਆਹਮੋ ਸਾਹਮਣੇ ਝੜਪ

  ਲੁਧਿਆਣਾ ਦੇ ਸ਼ੇਰਪੁਰ ਮੱਛੀ ਮੰਡੀ ਵਿੱਚ ਅੱਜ ਹੰਗਾਮਾ ਹੋਇਆ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ...

ਬਟਾਲਾ ‘ਚ ਗੋਲੀਬਾਰੀ ਕਰਨ ਵਾਲੇ 3 ਗ੍ਰਿਫਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

ਹਾਲ ਹੀ ਵਿੱਚ ਜ਼ਿਲ੍ਹਾ ਪੁਲਿਸ ਬਟਾਲਾ ਨੇ ਬਟਾਲਾ ਦੇ ਬੱਸ ਸਟੈਂਡ ਨੇੜੇ ਭੀੜ-ਭੜੱਕੇ ਵਾਲੇ...

ਕੁਲੂ ‘ਚ ਕਾਰ ਬੇਕਾਬੂ ਹੋ ਕੇ ਡਿੱਗੀ ਖਾਈ ‘ਚ, ਨੌਜਵਾਨ ਦੀ ਮੌਕੇ ‘ਤੇ ਹੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹਾ ਹੈੱਡਕੁਆਰਟਰ ਨਾਲ ਲੱਗਦੇ ਲਗਘਾਟੀ ਦੇ ਡਡਕਾ ਵਿੱਚ ਇੱਕ ਕਾਰ...