ਕੇਂਦਰ ਅਤੇ ਵਿਰੋਧੀ ਧਿਰਾਂ ਵਿਚਾਲੇ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਅੱਜ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਕੇਜਰੀਵਾਲ ਨੇ ਕਿਹਾ ਕਿ ਕੇਜਰੀਵਾਲ ਨੇ ਕਿਹਾ ਕਿ ਉਹ ਕੇਂਦਰ ਦੇ ਤਾਜ਼ਾ ਆਰਡੀਨੈਂਸ ਕਰ ਕੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਦੱਸ ਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।


ਸੀਐਮ ਕੇਜਰੀਵਾਲ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸੁਪਰੀਮ ਕੋਰਟ ਦਾ ਹੁਕਮ ਨਹੀਂ ਮੰਨਦੇ ਤਾਂ ਲੋਕ ਇਨਸਾਫ਼ ਲਈ ਕਿੱਥੇ ਜਾਣਗੇ। ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਭਾਜਪਾ ਸਰਕਾਰਾਂ ਨੂੰ ਕੰਮ ਕਰਨ ਦੇਣ। ਕੇਜਰੀਵਾਲ ਤੋਂ ਇਲਾਵਾ ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ, ਤੇਲੰਗਾਨਾ ਦੇ ਸੀਐਮ ਕੇ ਚੰਦਰਸ਼ੇਖਰ ਰਾਓ ਅਤੇ ਕਾਂਗਰਸ ਸ਼ਾਸਤ ਰਾਜਾਂ ਨੇ 27 ਮਈ ਨੂੰ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।












