September 20, 2026, 7:00 pm
----------- Advertisement -----------
HomeNewsBreaking Newsਕਾਂਗਰਸ ਨੂੰ ਵੱਡਾ ਝਟਕਾ, ਦਿੱਲੀ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

ਕਾਂਗਰਸ ਨੂੰ ਵੱਡਾ ਝਟਕਾ, ਦਿੱਲੀ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

Published on

----------- Advertisement -----------

ਨਵੀਂ ਦਿੱਲੀ, 28 ਅਪ੍ਰੈਲ 2024 : ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਸ ਦੇ ਅਸਤੀਫੇ ਦਾ ਕਾਰਨ ਆਮ ਆਦਮੀ ਪਾਰਟੀ ਨਾਲ ਗਠਜੋੜ ਦੱਸਿਆ ਜਾ ਰਿਹਾ ਹੈ।

ਉਸ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਅਸਤੀਫੇ ਦਾ ਕਾਰਨ ਦੱਸਿਆ ਹੈ। ਲਵਲੀ ਨੇ ਖੜਗੇ ਨੂੰ 4 ਪੰਨਿਆਂ ਦਾ ਪੱਤਰ ਭੇਜਿਆ ਹੈ। ਇਸ ਵਿੱਚ ਉਨ੍ਹਾਂ ਲਿਖਿਆ- ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗਠਜੋੜ ਦੇ ਵਿਰੁੱਧ ਸੀ, ਜਿਸ ਦਾ ਗਠਨ ਕਾਂਗਰਸ ਪਾਰਟੀ ‘ਤੇ ਭ੍ਰਿਸ਼ਟਾਚਾਰ ਦੇ ਝੂਠੇ, ਮਨਘੜਤ ਅਤੇ ਭੈੜੇ ਦੋਸ਼ ਲਗਾਉਣ ਦੇ ਆਧਾਰ ‘ਤੇ ਕੀਤਾ ਗਿਆ ਸੀ। ਇਸ ਦੇ ਬਾਵਜੂਦ ਪਾਰਟੀ ਨੇ ਦਿੱਲੀ ‘ਚ ‘ਆਪ’ ਨਾਲ ਗਠਜੋੜ ਕਰਨ ਦਾ ਫੈਸਲਾ ਕੀਤਾ।

ਲਵਲੀ ਦਿੱਲੀ ‘ਚ ਟਿਕਟਾਂ ਦੀ ਵੰਡ ਤੋਂ ਨਾਰਾਜ਼ ਹਨ। ਕਾਂਗਰਸ ਨੇ ਉਨ੍ਹਾਂ ਨੂੰ 31 ਅਗਸਤ 2023 ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ। ਲਵਲੀ ਨੇ 15 ਸਾਲਾਂ ਤੱਕ ਸ਼ੀਲਾ ਦੀਕਸ਼ਿਤ ਦੀ ਸਰਕਾਰ ਵਿੱਚ ਟਰਾਂਸਪੋਰਟ ਅਤੇ ਸਿੱਖਿਆ ਸਮੇਤ ਕਈ ਮੰਤਰਾਲਿਆਂ ਨੂੰ ਸੰਭਾਲਿਆ ਹੈ। ਦਿੱਲੀ ਦੇ ਸਿੱਖ ਭਾਈਚਾਰੇ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ।

ਅਰਵਿੰਦਰ ਸਿੰਘ ਲਵਲੀ ਨੇ 15 ਸਾਲ ਤੱਕ ਸ਼ੀਲਾ ਦੀਕਸ਼ਤ ਸਰਕਾਰ ਵਿੱਚ ਸਿੱਖਿਆ ਅਤੇ ਸੈਰ ਸਪਾਟਾ ਮੰਤਰਾਲਿਆਂ ਦੀਆਂ ਜ਼ਿੰਮੇਵਾਰੀਆਂ ਸੰਭਾਲੀਆਂ ਹਨ। 2017 ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ। ਹਾਲਾਂਕਿ ਇੱਕ ਸਾਲ ਦੇ ਅੰਦਰ ਹੀ ਉਹ ਪਾਰਟੀ ਵਿੱਚ ਘਰ ਪਰਤ ਆਏ ਸਨ। ਕਾਂਗਰਸ ‘ਚ ਵਾਪਸੀ ਕਰਦੇ ਹੋਏ ਲਵਲੀ ਨੇ ਕਿਹਾ ਕਿ ਮੈਂ ਵਿਚਾਰਧਾਰਕ ਤੌਰ ‘ਤੇ ਉਥੇ ਗਲਤ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...