September 14, 2026, 9:36 am
----------- Advertisement -----------
HomeNewsLatest Newsਦਿੱਲੀ: ਹਸਪਤਾਲ ਦੇ ਆਈ.ਸੀ.ਯੂ 'ਚ ਲੱਗੀ ਭਿਆਨਕ ਅੱਗ

ਦਿੱਲੀ: ਹਸਪਤਾਲ ਦੇ ਆਈ.ਸੀ.ਯੂ ‘ਚ ਲੱਗੀ ਭਿਆਨਕ ਅੱਗ

Published on

----------- Advertisement -----------

ਰਾਜਧਾਨੀ ਦਿੱਲੀ ਦੇ ਰੋਹਿਣੀ ਇਲਾਕੇ ‘ਚ ਸਥਿਤ ਬ੍ਰਹਮਾ ਸ਼ਕਤੀ ਹਸਪਤਾਲ ਦੇ ਆਈਸੀਯੂ ਵਾਰਡ ‘ਚ ਸ਼ਨੀਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਕਾਰਨ ਹਸਪਤਾਲ ‘ਚ ਹਫੜਾ ਦਫੜੀ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਹਸਪਤਾਲ ਪ੍ਰਬੰਧਕਾਂ ਅਨੁਸਾਰ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਹਸਪਤਾਲ ਦੀ ਤੀਜੀ ਮੰਜ਼ਿਲ ‘ਤੇ ਸ਼ਾਰਟ ਸਰਕਟ ਕਾਰਨ ਇਹ ਹਾਦਸਾ ਵਾਪਰਿਆ ਹੈ।
ਪੁਲਿਸ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 5 ਵਜੇ ਦੇ ਕਰੀਬ ਮਿਲੀ, ਜਿਸ ਤੋਂ ਬਾਅਦ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਨੂੰ ਤੁਰੰਤ ਮੌਕੇ ‘ਤੇ ਭੇਜਿਆ ਗਿਆ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ।ਉਨ੍ਹਾਂ ਦੱਸਿਆ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਦੱਸ ਦਈਏ ਕਿ ਘਟਨਾ ਵਾਲੇ ਸਥਾਨ ਤੋਂ ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਵੈਂਟੀਲੇਸ਼ਨ ‘ਤੇ 64 ਸਾਲਾ ਮਰੀਜ਼ ਦੀ ਮੌਤ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...