April 21, 2026, 1:53 am
----------- Advertisement -----------
HomeNewsAutomobilesਦਿੱਲੀ 'ਚ ਜੀ-20 ਕਾਰਨ ਕਈ ਟਰੇਨਾਂ ਰੱਦ, ਪੜ੍ਹੋ ਸਾਰੀ ਜਾਣਕਾਰੀ

ਦਿੱਲੀ ‘ਚ ਜੀ-20 ਕਾਰਨ ਕਈ ਟਰੇਨਾਂ ਰੱਦ, ਪੜ੍ਹੋ ਸਾਰੀ ਜਾਣਕਾਰੀ

Published on

----------- Advertisement -----------

ਰਾਜਧਾਨੀ ਦਿੱਲੀ ‘ਚ 9 ਅਤੇ 10 ਸਤੰਬਰ ਨੂੰ ਹੋਣ ਵਾਲੀ ਜੀ-20 ਬੈਠਕ ਕਾਰਨ ਰੋਹਤਕ ਤੋਂ ਲੰਘਣ ਵਾਲੀਆਂ 15 ਤੋਂ ਜ਼ਿਆਦਾ ਟਰੇਨਾਂ 8 ਸਤੰਬਰ ਤੋਂ ਤਿੰਨ ਦਿਨਾਂ ਲਈ ਰੱਦ ਕਰ ਦਿੱਤੀਆਂ ਗਈਆਂ ਹਨ। ਉੱਤਰੀ ਰੇਲਵੇ ਨੇ ਕਾਨਫਰੰਸ ਕਾਰਨ ਦਿੱਲੀ ਆਉਣ ਵਾਲੀਆਂ ਕਰੀਬ 40 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ 12 ਟਰੇਨਾਂ ਦੇ ਟਰਮੀਨਸ ਸਟੇਸ਼ਨ ਨੂੰ ਬਦਲਿਆ ਗਿਆ ਹੈ। ਨਾਲ ਹੀ 70 ਟਰੇਨਾਂ ਨੂੰ ਸੈਟੇਲਾਈਟ ਸਟੇਸ਼ਨਾਂ ਨਾਲ ਜੋੜਿਆ ਗਿਆ ਹੈ। ਜਿਸ ਕਾਰਨ ਇਨ੍ਹਾਂ ਤਿੰਨ ਦਿਨਾਂ ‘ਚ ਕਈ ਟਰੇਨਾਂ ਪ੍ਰਭਾਵਿਤ ਹੋਣਗੀਆਂ।
ਦੱਸ ਦਈਏ ਕਿ ਦਿੱਲੀ ਤੋਂ ਜੀਂਦ, ਭਿਵਾਨੀ, ਹਿਸਾਰ, ਸਿਰਸਾ ਵੱਲ ਜਾਣ ਵਾਲੀਆਂ ਅਤੇ ਵਾਪਸ ਆਉਣ ਵਾਲੀਆਂ ਸਾਰੀਆਂ ਟਰੇਨਾਂ ਤਿੰਨ ਦਿਨਾਂ ਲਈ ਰੱਦ ਕਰ ਦਿੱਤੀਆਂ ਗਈਆਂ ਹਨ। ਟਰੇਨ ਨੰਬਰ 14737 ਭਿਵਾਨੀ ਤਿਲਕ ਬ੍ਰਿਜ ਐਕਸਪ੍ਰੈਸ ਅਤੇ ਵਾਪਸੀ ਟਰੇਨ ਨੰਬਰ 14738 ਨੂੰ 9 ਸਤੰਬਰ ਤੋਂ 10 ਸਤੰਬਰ ਤੱਕ ਰੱਦ ਕਰ ਦਿੱਤਾ ਗਿਆ ਹੈ। ਟਰੇਨ ਨੰਬਰ 14323 ਰੋਹਤਕ ਇੰਟਰਸਿਟੀ ਐਕਸਪ੍ਰੈਸ ਨੂੰ 8 ਸਤੰਬਰ ਤੋਂ 10 ਸਤੰਬਰ ਤੱਕ ਰੱਦ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਟਰੇਨ ਨੰਬਰ 14732 ਕਿਸਾਨ ਐਕਸਪ੍ਰੈਸ 9 ਸਤੰਬਰ ਤੋਂ 10 ਸਤੰਬਰ ਤੱਕ ਰੱਦ ਕੀਤੀ ਗਈ ਹੈ। ਟਰੇਨ ਨੰਬਰ 12555 ਗੋਰਖਧਾਮ ਐਕਸਪ੍ਰੈਸ ਰੂਟ ਨੂੰ 8 ਸਤੰਬਰ ਤੋਂ 9 ਸਤੰਬਰ ਤੱਕ ਰੂਟ ਡਾਇਵਰਟ ਕੀਤਾ ਗਿਆ ਹੈ। ਪਰ ਇਹ ਟਰੇਨ ਰੋਹਤਕ ਤੱਕ ਨਹੀਂ ਜਾਏਗੀ। ਨਵੀਂ ਦਿੱਲੀ ਤੋਂ ਹਿਸਾਰ ਜਾਣ ਵਾਲੀ ਟਰੇਨ ਨੰਬਰ 4089 ਅਤੇ ਹਿਸਾਰ ਤੋਂ ਦਿੱਲੀ ਜਾਣ ਵਾਲੀ 4090 ਟਰੇਨ 9 ਅਤੇ 10 ਸਤੰਬਰ ਨੂੰ ਰੱਦ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...