August 26, 2026, 12:20 pm
----------- Advertisement -----------
HomeNewsLatest Newsਦਿੱਲੀ 'ਚ ਰੋਜ਼ਾਨਾ ਹਰ ਵਿਅਕਤੀ ਨੂੰ ਮੁਫ਼ਤ ਮਿਲੇਗਾ 20 ਲੀਟਰ RO ਪਾਣੀ,...

ਦਿੱਲੀ ‘ਚ ਰੋਜ਼ਾਨਾ ਹਰ ਵਿਅਕਤੀ ਨੂੰ ਮੁਫ਼ਤ ਮਿਲੇਗਾ 20 ਲੀਟਰ RO ਪਾਣੀ, ਮੁੱਖ ਮੰਤਰੀ ਕੇਜਰੀਵਾਲ ਨੇ ਕੀਤਾ ਐਲਾਨ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਹਰ ਵਿਅਕਤੀ ਨੂੰ ਰੋਜ਼ਾਨਾ 20 ਲੀਟਰ ਮੁਫ਼ਤ ਆਰ.ਓ ਪਾਣੀ ਦੇਣ ਦਾ ਐਲਾਨ ਕੀਤਾ ਹੈ। ਇਸਦੇ ਲਈ ਦਿੱਲੀ ਸਰਕਾਰ ਝੁੱਗੀਆਂ ਅਤੇ ਹੋਰ ਸੰਘਣੀ ਆਬਾਦੀ ਵਾਲੇ ਖੇਤਰਾਂ ਵਿੱਚ 500 ਵਾਟਰ ਏਟੀਐਮ ਲਗਾਏਗੀ। ਇਸ ਦੇ ਤਹਿਤ ਸੀਐਮ ਅਰਵਿੰਦ ਕੇਜਰੀਵਾਲ ਨੇ ਮਾਇਆਪੁਰੀ ਦੀ ਖਜਾਨ ਬਸਤੀ ਵਿੱਚ ਇੱਕ ਆਰਓ ਪਲਾਂਟ ਦਾ ਨਿਰੀਖਣ ਕੀਤਾ ਅਤੇ ਇੱਕ ਵਾਟਰ ਏਟੀਐਮ ਦਾ ਉਦਘਾਟਨ ਕੀਤਾ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਝੁੱਗੀ-ਝੌਂਪੜੀਆਂ ਅਤੇ ਹੋਰ ਸੰਘਣੀ ਆਬਾਦੀ ਵਾਲੇ ਖੇਤਰਾਂ ਦੇ ਲੋਕਾਂ ਨੂੰ ਆਰ.ਓ ਪ੍ਰਕਿਰਿਆ ਦੁਆਰਾ ਸ਼ੁੱਧ ਪੀਣ ਵਾਲਾ ਪਾਣੀ ਪ੍ਰਦਾਨ ਕਰਨ ਲਈ 500 ਵਾਟਰ ਏਟੀਐਮ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਚਾਰ ਏ.ਟੀ.ਐਮ ਲਗਾਏ ਗਏ ਹਨ ਅਤੇ ਪਹਿਲੇ ਪੜਾਅ ਵਿੱਚ ਕੁੱਲ 500 ਏ.ਟੀ.ਐਮ ਲਗਾਉਣ ਦੀ ਯੋਜਨਾ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਜਲ ਬੋਰਡ ਵੱਲੋਂ ਹਰ ਵਿਅਕਤੀ ਨੂੰ ਇੱਕ ਆਰਐਫਆਈਡੀ (ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ) ਕਾਰਡ ਮੁਹੱਈਆ ਕਰਵਾਇਆ ਜਾਵੇਗਾ, ਜਿਸ ਰਾਹੀਂ ਵਿਅਕਤੀ ਇਸ ਏਟੀਐਮ ਤੋਂ ਰੋਜ਼ਾਨਾ 20 ਲੀਟਰ ਪਾਣੀ ਲੈ ਸਕੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 20 ਲੀਟਰ ਦੇ ਨਿਰਧਾਰਤ ਕੋਟੇ ਤੋਂ ਵੱਧ ਪਾਣੀ ਲੈਣ ‘ਤੇ 1.60 ਰੁਪਏ ਪ੍ਰਤੀ 20 ਲੀਟਰ ਦੀ ਫੀਸ ਲਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...