October 24, 2026, 10:36 am
----------- Advertisement -----------
HomeNewsBreaking News15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ, ਦਿੱਲੀ ਪੁਲਿਸ ਨੇ 2000 ਜਿੰਦਾ...

15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ, ਦਿੱਲੀ ਪੁਲਿਸ ਨੇ 2000 ਜਿੰਦਾ ਕਾਰਤੂਸ ਕੀਤੇ ਬਰਾਮਦ, 6 ਗ੍ਰਿਫਤਾਰ

Published on

----------- Advertisement -----------

ਨਵੀਂ ਦਿੱਲੀ, 12 ਅਗਸਤ 2022 – ਦਿੱਲੀ ਪੁਲਿਸ ਨੇ 15 ਅਗਸਤ (15 ਅਗਸਤ 2022) ਤੋਂ ਪਹਿਲਾਂ ਅਸਲੇ ਦੀ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਛਾਪੇਮਾਰੀ ਦੌਰਾਨ ਪੁਲਿਸ ਨੇ 2000 ਦੇ ਕਰੀਬ ਜਿੰਦਾ ਕਾਰਤੂਸਾਂ ਸਮੇਤ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਤਸਕਰੀ ਵਿੱਚ ਸ਼ਾਮਲ 6 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦਿੱਲੀ ਪੁਲਿਸ ਨੇ ਕਾਰਤੂਸ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਹੈ। ਪੂਰਬੀ ਦਿੱਲੀ ਪੁਲਿਸ ਨੇ ਆਨੰਦ ਵਿਹਾਰ ਇਲਾਕੇ ਤੋਂ ਦੋ ਬੋਰੀਆਂ ਵਿੱਚ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

ਪੁਲਿਸ ਦਾ ਮੰਨਣਾ ਹੈ ਕਿ 15 ਅਗਸਤ ਤੋਂ ਠੀਕ ਪਹਿਲਾਂ ਇਹ ਮੁਲਜ਼ਮ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਆਈਬੀ ਨੇ ਰਿਪੋਰਟ ਜਾਰੀ ਕਰਕੇ ਦਿੱਲੀ ਪੁਲਿਸ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ ਸਨ।

ਦੱਸ ਦਈਏ ਕਿ ਇਸੇ ਮਹੀਨੇ ਆਈਬੀ ਨੇ 10 ਪੰਨਿਆਂ ਦੀ ਖੁਫੀਆ ਰਿਪੋਰਟ ‘ਚ ਕਿਹਾ ਸੀ ਕਿ ਅੱਤਵਾਦੀ 15 ਅਗਸਤ ਨੂੰ ਅੱਤਵਾਦੀ ਹਮਲਾ ਕਰ ਸਕਦੇ ਹਨ। ਅਜਿਹੇ ‘ਚ ਦਿੱਲੀ ਪੁਲਸ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੌਕਸੀ ਲੈਂਦੇ ਹੋਏ ਦਿੱਲੀ ਪੁਲਿਸ ਨੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।

ਦਿੱਲੀ ਪੁਲਿਸ ਨੇ ਆਈਬੀ ਦੀਆਂ ਹਦਾਇਤਾਂ ‘ਤੇ ਲਾਲ ਕਿਲੇ ਦੇ ਘੇਰੇ ਨੂੰ ਕਵਰ ਕਰਨ ਵਾਲੇ ਉੱਤਰੀ ਜ਼ਿਲੇ ਅਤੇ ਕੇਂਦਰੀ ਜ਼ਿਲੇ ‘ਚ ਵੱਡੀ ਗਿਣਤੀ ‘ਚ ਕੈਮਰੇ ਲਗਾਏ ਹਨ। ਇਹ ਕੈਮਰੇ IP-ਅਧਾਰਿਤ ਫੇਸ ਡਿਟੈਕਸ਼ਨ, ਪੀਪਲ ਮੂਵਮੈਂਟ ਡਿਟੈਕਸ਼ਨ, ਟ੍ਰਿਪਵਾਇਰ, ਆਡੀਓ ਡਿਟੈਕਸ਼ਨ, ਘੁਸਪੈਠ, ਡੀਫੋਕਸ ਆਦਿ ਵਿਸ਼ੇਸ਼ਤਾਵਾਂ ਨਾਲ ਲੈਸ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...